ਬੰਗਲਾਦੇਸ਼ ਦੌਰੇ ‘ਤੇ ਗਈ ਭਾਰਤੀ ਟੀਮ ਆਪਣਾ ਪਹਿਲਾ ਵਨਡੇ ਮੈਚ ਹਾਰ ਗਈ ਸੀ। ਹਾਲਾਂਕਿ ਪਹਿਲਾ ਮੈਚ ਬਹੁਤ ਰੋਮਾਂਚਕ ਰਿਹਾ ਸੀ। ਉਸ ਮੈਚ ਵਿੱਚ ਭਾਰਤੀ ਟੀਮ ਨੂੰ ਇੱਕ ਵਿਕਟ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਦੋਵੇਂ ਟੀਮਾਂ ਆਪਣਾ ਅਗਲਾ ਮੈਚ 7 ਦਸੰਬਰ, ਬੁੱਧਵਾਰ ਨੂੰ ਸ਼ੇਰੇ ਬੰਗਲਾ ਨੈਸ਼ਨਲ ਸਟੇਡੀਅਮ, ਢਾਕਾ ਵਿੱਚ ਖੇਡਣਗੀਆਂ। ਭਾਰਤੀ ਸਮੇਂ ਮੁਤਾਬਕ ਇਹ ਮੈਚ ਸਵੇਰੇ 11:30 ਵਜੇ ਖੇਡਿਆ ਜਾਵੇਗਾ।
ਪਹਿਲੇ ਮੈਚ ‘ਚ ਭਾਰਤੀ ਟੀਮ ਦੀ ਬੱਲੇਬਾਜ਼ੀ ਅਤੇ ਫੀਲਡਿੰਗ ਕਾਫੀ ਖਰਾਬ ਰਹੀ ਸੀ। ਇਸ ਮੈਚ ਵਿੱਚ ਤੇਜ਼ ਗੇਂਦਬਾਜ਼ ਕੁਲਦੀਪ ਸੇਨ ਨੇ ਵੀ ਭਾਰਤੀ ਟੀਮ ਲਈ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਹੁਣ ਦੂਜੇ ਮੈਚ ‘ਚ ਭਾਰਤੀ ਟੀਮ ਸੀਰੀਜ਼ ਬਰਾਬਰ ਕਰਨ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗੀ।