ਟੀ-20 ਸੀਰੀਜ਼ ਤੋਂ ਬਾਅਦ ਟੀਮ ਇੰਡੀਆ ਨੇ ਇੰਗਲੈਂਡ ਖਿਲਾਫ ਵਨਡੇ ਸੀਰੀਜ਼ ਦੀ ਵੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਚੈਂਪੀਅਨਸ ਟਰਾਫੀ ਤੋਂ ਠੀਕ ਪਹਿਲਾਂ ਟੀਮ ਇੰਡੀਆ ਨੇ ਇੰਗਲੈਂਡ ਖਿਲਾਫ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਆਸਾਨੀ ਨਾਲ 4 ਵਿਕਟਾਂ ਨਾਲ ਜਿੱਤ ਦਰਜ ਕੀਤੀ ਹੈ। ਨਾਗਪੁਰ ‘ਚ ਖੇਡੇ ਗਏ ਇਸ ਮੈਚ ‘ਚ ਟੀਮ ਇੰਡੀਆ ਨੇ ਰਵਿੰਦਰ ਜਡੇਜਾ ਅਤੇ ਹਰਸ਼ਿਤ ਰਾਣਾ ਦੀ ਜ਼ਬਰਦਸਤ ਗੇਂਦਬਾਜ਼ੀ ਦੇ ਦਮ ‘ਤੇ ਇੰਗਲੈਂਡ ਨੂੰ ਸਿਰਫ 248 ਦੌੜਾਂ ‘ਤੇ ਹੀ ਰੋਕ ਦਿੱਤਾ। ਇਸ ਤੋਂ ਬਾਅਦ ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ ਅਤੇ ਅਕਸ਼ਰ ਪਟੇਲ ਦੇ ਸ਼ਾਨਦਾਰ ਅਰਧ ਸੈਂਕੜਿਆਂ ਦੀ ਮਦਦ ਨਾਲ ਟੀਮ ਇੰਡੀਆ ਨੇ 40 ਓਵਰਾਂ ਦੇ ਅੰਦਰ ਹੀ ਜਿੱਤ ਦਰਜ ਕਰ ਲਈ।