ਟੀਮ ਇੰਡੀਆ ਨੇ ਰਾਏਪੁਰ ਵਨਡੇ ‘ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ ਹੈ। ਇਸ ਤਰ੍ਹਾਂ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਦੂਜੇ ਵਨਡੇ ਵਿੱਚ ਭਾਰਤੀ ਟੀਮ ਨੇ ਜਿੱਤ ਲਈ 109 ਦੌੜਾਂ ਬਣਾਉਣੀਆਂ ਸਨ। ਟੀਮ ਇੰਡੀਆ ਨੇ ਸਿਰਫ਼ 20.1 ਓਵਰਾਂ ਵਿੱਚ ਸਿਰਫ਼ ਦੋ ਵਿਕਟਾਂ ਗੁਆ ਕੇ ਟੀਚੇ ਦਾ ਆਸਾਨੀ ਨਾਲ ਪਿੱਛਾ ਕਰ ਲਿਆ। ਇਸ ਦੇ ਨਾਲ ਹੀ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ।
ਟੀਮ ਇੰਡੀਆ ਲਈ ਕਪਤਾਨ ਰੋਹਿਤ ਸ਼ਰਮਾ ਨੇ 51 ਦੌੜਾਂ ਦੀ ਪਾਰੀ ਖੇਡੀ। ਭਾਰਤੀ ਕਪਤਾਨ ਨੇ 50 ਗੇਂਦਾਂ ਵਿੱਚ 51 ਦੌੜਾਂ ਬਣਾਈਆਂ। ਰੋਹਿਤ ਨੇ ਆਪਣੀ ਪਾਰੀ ‘ਚ 7 ਚੌਕੇ ਅਤੇ 2 ਛੱਕੇ ਲਗਾਏ। ਇਸ ਤੋਂ ਇਲਾਵਾ ਸ਼ੁਭਮਨ ਗਿੱਲ ਨੇ 40 ਦੌੜਾਂ ਬਣਾਈਆਂ ਜਦਕਿ ਈਸ਼ਾਨ ਕਿਸ਼ਨ 08 ਦੌੜਾਂ ਬਣਾ ਕੇ ਨਾਬਾਦ ਪਰਤੇ। ਸ਼ੁਭਮਨ ਗਿੱਲ ਨੇ ਆਪਣੀ ਪਾਰੀ ਵਿੱਚ 6 ਚੌਕੇ ਲਗਾਏ ਸਨ। ਜਦਕਿ ਵਿਰਾਟ ਕੋਹਲੀ ਨੇ 11 ਦੌੜਾਂ ਬਣਾਈਆਂ।