ਟੀਮ ਇੰਡੀਆ ਨੇ ਇੰਦੌਰ ਵਨਡੇ ‘ਚ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾਇਆ ਹੈ। ਇਸ ਤਰ੍ਹਾਂ ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 3 ਮੈਚਾਂ ਦੀ ਸੀਰੀਜ਼ ‘ਚ 3-0 ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਇਸ ਜਿੱਤ ਤੋਂ ਬਾਅਦ ਟੀਮ ਇੰਡੀਆ ਆਈਸੀਸੀ ਵਨਡੇ ਰੈਂਕਿੰਗ ‘ਚ ਸਿਖਰ ‘ਤੇ ਪਹੁੰਚ ਗਈ ਹੈ। ਇਸ ਮੈਚ ‘ਚ ਨਿਊਜ਼ੀਲੈਂਡ ਦੇ ਸਾਹਮਣੇ 386 ਦੌੜਾਂ ਦਾ ਟੀਚਾ ਸੀ ਪਰ ਕੀਵੀ ਟੀਮ 41.2 ਓਵਰਾਂ ‘ਚ ਸਿਰਫ 295 ਦੌੜਾਂ ‘ਤੇ ਹੀ ਸਿਮਟ ਗਈ। ਨਿਊਜ਼ੀਲੈਂਡ ਲਈ ਡਵੇਨ ਕੋਨਵੇ ਨੇ ਸ਼ਾਨਦਾਰ ਸੈਂਕੜਾ ਜੜਿਆ, ਪਰ ਟੀਮ ਨੂੰ ਜਿੱਤ ਤੱਕ ਨਹੀਂ ਪਹੁੰਚਾ ਸਕੇ। ਡਵੇਨ ਕੋਨਵੇ ਨੇ 100 ਗੇਂਦਾਂ ‘ਤੇ 138 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ।
ਇਸ ਦੇ ਨਾਲ ਹੀ ਇਸ ਜਿੱਤ ਤੋਂ ਬਾਅਦ ਭਾਰਤੀ ਟੀਮ ਆਈਸੀਸੀ ਵਨਡੇ ਰੈਂਕਿੰਗ ‘ਚ ਸਿਖਰ ‘ਤੇ ਪਹੁੰਚ ਗਈ ਹੈ। ਜਦਕਿ ਨਿਊਜ਼ੀਲੈਂਡ ਦੀ ਟੀਮ ਨੂੰ ਰੈਂਕਿੰਗ ‘ਚ ਝਟਕਾ ਲੱਗਾ ਹੈ। ਭਾਰਤੀ ਟੀਮ ਨੇ ਇੰਦੌਰ ਵਨਡੇ ਤੋਂ ਪਹਿਲਾਂ ਤਿਰੂਵਨੰਤਪੁਰਮ ਅਤੇ ਰਾਏਪੁਰ ਵਿੱਚ ਕੀਵੀ ਟੀਮ ਨੂੰ ਹਰਾਇਆ ਸੀ। ਇਸ ਤਰ੍ਹਾਂ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਸੀਰੀਜ਼ ‘ਚ 3-0 ਨਾਲ ਹਰਾਇਆ ਹੈ।