ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ ਰਾਜਕੋਟ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਇਸ ਸੀਰੀਜ਼ ‘ਚ 1-2 ਨਾਲ ਪਿੱਛੇ ਹੈ। ਉਹ ਕਿਸੇ ਵੀ ਕੀਮਤ ‘ਤੇ ਇਹ ਮੈਚ ਜਿੱਤ ਕੇ ਸੀਰੀਜ਼ ਬਰਾਬਰ ਕਰਨਾ ਚਾਹੇਗੀ। ਭਾਰਤੀ ਕੈਂਪ ਨੇ ਪਿਛਲੇ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਭਾਰਤ ਨੇ 48 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਜਦਕਿ ਅਫਰੀਕੀ ਟੀਮ ਇਹ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ‘ਤੇ ਉਤਰੇਗੀ। ਦੱਖਣੀ ਅਫਰੀਕਾ ਦੀ ਟੀਮ ਪਿਛਲੇ ਮੈਚ ‘ਚ ਮਿਲੀ ਹਾਰ ਤੋਂ ਬਾਅਦ ਵਾਪਸੀ ਕਰਨਾ ਚਾਹੇਗੀ। ਹਾਲਾਂਕਿ ਉਸ ਨੂੰ ਭਾਰਤੀ ਟੀਮ ਤੋਂ ਸਖ਼ਤ ਮੁਕਾਬਲਾ ਮਿਲੇਗਾ। ਭਾਰਤੀ ਟੀਮ ਦੇ ਖਿਡਾਰੀਆਂ ਨੇ ਜਿਸ ਤਰ੍ਹਾਂ ਨਾਲ ਵਾਪਸੀ ਕੀਤੀ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਅਫਰੀਕੀ ਟੀਮ ਨੂੰ ਸਖਤ ਮੁਕਾਬਲਾ ਮਿਲਣ ਵਾਲਾ ਹੈ।
ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਨੇ ਸੀਰੀਜ਼ ਦਾ ਪਹਿਲਾ ਮੈਚ 7 ਵਿਕਟਾਂ ਨਾਲ ਜਿੱਤ ਲਿਆ ਸੀ। ਜਦਕਿ ਉਸ ਨੇ ਦੂਜਾ ਮੈਚ 4 ਵਿਕਟਾਂ ਨਾਲ ਜਿੱਤਿਆ ਸੀ। ਇਸ ਤੋਂ ਬਾਅਦ ਭਾਰਤ ਨੇ ਸ਼ਾਨਦਾਰ ਵਾਪਸੀ ਕੀਤੀ ਅਤੇ ਤੀਜਾ ਮੈਚ 48 ਦੌੜਾਂ ਨਾਲ ਜਿੱਤ ਲਿਆ। ਇਸ ਮੈਚ ‘ਚ ਭਾਰਤ ਲਈ ਰਿਤੂਰਾਜ ਗਾਇਕਵਾੜ ਅਤੇ ਈਸ਼ਾਨ ਕਿਸ਼ਨ ਨੇ ਅਰਧ ਸੈਂਕੜੇ ਲਗਾਏ ਸੀ।