ਜਸਪ੍ਰੀਤ ਬੁਮਰਾਹ (4 ਵਿਕਟਾਂ) ਦੀ ਘਾਤਕ ਗੇਂਦਬਾਜ਼ੀ ਤੋਂ ਬਾਅਦ ਰੋਹਿਤ ਸ਼ਰਮਾ (131 ਦੌੜਾਂ) ਦੀ ਤੂਫਾਨੀ ਬੱਲੇਬਾਜ਼ੀ ਦੀ ਬਦੌਲਤ ਟੀਮ ਇੰਡੀਆ ਨੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਅਫਗਾਨਿਸਤਾਨ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਹੈ। ਅਫਗਾਨਿਸਤਾਨ ਨੇ ਪਹਿਲਾਂ ਖੇਡਦਿਆਂ 8 ਵਿਕਟਾਂ ‘ਤੇ 272 ਦੌੜਾਂ ਬਣਾਈਆਂ ਸਨ। ਜਵਾਬ ‘ਚ ਟੀਮ ਇੰਡੀਆ ਨੇ 35 ਓਵਰਾਂ ‘ਚ 2 ਵਿਕਟਾਂ ਗੁਆ ਕੇ ਟੀਚਾ ਬੜੀ ਆਸਾਨੀ ਨਾਲ ਹਾਸਿਲ ਕਰ ਲਿਆ। ਭਾਰਤ ਲਈ ਗੇਂਦਬਾਜ਼ੀ ਕਰਦੇ ਹੋਏ ਬੁਮਰਾਹ ਨੇ 4 ਵਿਕਟਾਂ ਲਈਆਂ। ਰੋਹਿਤ ਸ਼ਰਮਾ ਨੇ ਰਿਕਾਰਡ ਸੈਂਕੜਾ ਜੜ ਕੇ ਭਾਰਤ ਨੂੰ 2023 ਵਿਸ਼ਵ ਕੱਪ ਵਿੱਚ ਦੂਜੀ ਜਿੱਤ ਦਿਵਾਈ। ਰੋਹਿਤ ਤੋਂ ਇਲਾਵਾ ਵਿਰਾਟ ਨੇ ਵੀ ਅਰਧ ਸੈਂਕੜਾ ਲਗਾਇਆ। ਕਿੰਗ ਕੋਹਲੀ 55 ਦੌੜਾਂ ਬਣਾ ਕੇ ਨਾਬਾਦ ਪਰਤੇ।
![india beat afghanistan by 8 wickets](https://www.sadeaalaradio.co.nz/wp-content/uploads/2023/10/aeb12d86-a004-4edf-b44e-27b29ddbe59c-950x534.jpg)