ਟੀਮ ਇੰਡੀਆ ਨੇ ਰਾਏਪੁਰ ਟੀ-20 ‘ਚ ਆਸਟ੍ਰੇਲੀਆ ਨੂੰ 20 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਜਿੱਤ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 9 ਵਿਕਟਾਂ ਦੇ ਨੁਕਸਾਨ ‘ਤੇ 174 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ‘ਚ ਆਸਟ੍ਰੇਲੀਆਈ ਟੀਮ ਨਿਰਧਾਰਤ 20 ਓਵਰਾਂ ‘ਚ 154 ਦੌੜਾਂ ਹੀ ਬਣਾ ਸਕੀ। ਟੀਮ ਇੰਡੀਆ ਲਈ ਰਿੰਕੂ ਸਿੰਘ ਅਤੇ ਜਿਤੇਸ਼ ਸ਼ਰਮਾ ਨੇ ਬੱਲੇਬਾਜ਼ੀ ਵਿੱਚ ਆਪਣੀ ਤਾਕਤ ਦਿਖਾਈ। ਇਸ ਦੇ ਨਾਲ ਹੀ ਅਕਸ਼ਰ ਪਟੇਲ ਦੀ ਸਪਿਨ ਨੇ ਗੇਂਦਬਾਜ਼ੀ ‘ਚ ਤਬਾਹੀ ਮਚਾਈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਟੀਮ ਨੇ ਹੁਣ ਇਸ ਟੀ-20 ਸੀਰੀਜ਼ ‘ਚ 3-1 ਦੀ ਅਜੇਤੂ ਬੜ੍ਹਤ ਬਣਾ ਲਈ ਹੈ।