ਵਿਸ਼ਵ ਕੱਪ-2023 ‘ਚ ਟੀਮ ਇੰਡੀਆ ਦਾ ਜਿੱਤ ਦਾ ਸਫਰ ਲਗਾਤਾਰ ਜਾਰੀ ਹੈ। ਟੂਰਨਾਮੈਂਟ ਦੇ 21ਵੇਂ ਮੈਚ ਵਿੱਚ ਰੋਹਿਤ ਬ੍ਰਿਗੇਡ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ਤੋਂ ਬਾਅਦ ਕੀਵੀ ਟੀਮ ਨੇ 50 ਓਵਰਾਂ ਵਿੱਚ 273 ਦੌੜਾਂ ਬਣਾਈਆਂ ਸਨ। ਟੀਮ ਇੰਡੀਆ ਨੇ 274 ਦੌੜਾਂ ਦਾ ਟੀਚਾ 47.5 ਓਵਰਾਂ ‘ਚ 6 ਵਿਕਟਾਂ ਗੁਆ ਕੇ ਹਾਸਿਲ ਕਰ ਲਿਆ। 2003 ਤੋਂ ਬਾਅਦ ਟੀਮ ਇੰਡੀਆ ਨੇ ਵਿਸ਼ਵ ਕੱਪ ‘ਚ ਨਿਊਜ਼ੀਲੈਂਡ ਨੂੰ ਹਰਾਇਆ ਹੈ। ਯਾਨੀ ਕਿ ਟੀਮ ਇੰਡੀਆ ਨੇ ਵਿਸ਼ਵ ਕੱਪ ‘ਚ 20 ਸਾਲ ਦਾ ਸੋਕਾ ਖਤਮ ਕੀਤਾ ਹੈ। ਟੀਮ ਇੰਡੀਆ ਦੀ ਜਿੱਤ ਦੇ ਹੀਰੋ ਵਿਰਾਟ ਕੋਹਲੀ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਰਹੇ ਹਨ। ਕੋਹਲੀ ਨੇ 95 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਥੇ ਹੀ ਇਸ ਵਿਸ਼ਵ ਕੱਪ ‘ਚ ਆਪਣਾ ਪਹਿਲਾ ਮੈਚ ਖੇਡਣ ਵਾਲੇ ਸ਼ਮੀ ਨੇ 5 ਵਿਕਟਾਂ ਲਈਆਂ ਸਨ।
![india beat new zealand in world cup](https://www.sadeaalaradio.co.nz/wp-content/uploads/2023/10/ca109192-26ce-4c33-8eba-37176e441962-950x534.jpg)