ਟੀਮ ਇੰਡੀਆ ਨੇ ਵਿਸ਼ਵ ਕੱਪ-2023 ‘ਚ ਇਤਿਹਾਸ ਰਚ ਦਿੱਤਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡੇ ਗਏ ਸੈਮੀਫਾਈਨਲ ਮੈਚ ‘ਚ ਰੋਹਿਤ ਐਂਡ ਕੰਪਨੀ ਨੇ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਟੀਮ ਇੰਡੀਆ 12 ਸਾਲ ਬਾਅਦ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਹੈ। 2011 ਵਿੱਚ ਭਾਰਤ ਨੇ ਵਿਸ਼ਵ ਕੱਪ ਦਾ ਟਾਈਟਲ ਮੈਚ ਖੇਡਿਆ ਸੀ ਅਤੇ ਚੈਂਪੀਅਨ ਬਣੀ ਸੀ। ਵਿਸ਼ਵ ਕੱਪ-2023 ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਦੇ ਸੈਂਕੜਿਆਂ ਦੀ ਬਦੌਲਤ ਟੀਮ ਇੰਡੀਆ ਨੇ 50 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 397 ਦੌੜਾਂ ਬਣਾਈਆਂ ਸਨ। ਜਵਾਬ ‘ਚ ਕੀਵੀ ਟੀਮ 327 ਦੌੜਾਂ ਹੀ ਬਣਾ ਸਕੀ।
India overcame a spirited New Zealand display to enter their fourth @cricketworldcup final ????#CWC23 | #INDvNZ ????: https://t.co/dA9SD5P9ZP pic.twitter.com/lCGhHIw0IV
— ICC (@ICC) November 15, 2023