ਏਸ਼ੀਅਨ ਚੈਂਪੀਅਨਜ਼ ਟਰਾਫੀ-2021 ਦੇ ਕਾਂਸੀ ਤਗਮੇ ਦੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਮੈਡਲ ‘ਤੇ ਕਬਜ਼ਾ ਕਰ ਲਿਆ ਹੈ। ਦੋਵਾਂ ਟੀਮਾਂ ਵਿਚਾਲੇ ਰੋਮਾਂਚਕ ਮੈਚ ਦੇਖਣ ਨੂੰ ਮਿਲਿਆ ਹੈ, ਜਿਸ ‘ਚ ਟੀਮ ਇੰਡੀਆ 4-3 ਨਾਲ ਜੇਤੂ ਰਹੀ। ਆਖਰੀ ਕੁਆਰਟਰ ‘ਚ ਪਾਕਿਸਤਾਨ ਨੇ ਵਾਪਸੀ ਕਰਨ ਦੀ ਕੋਸ਼ਿਸ਼ ਕੀਤੀ ਪਰ ਟੀਮ ਇੰਡੀਆ ਨੇ ਉਸ ਨੂੰ ਬਿਲਕੁਲ ਵੀ ਮੌਕਾ ਨਹੀਂ ਦਿੱਤਾ।
ਭਾਰਤੀ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਢਾਕਾ ਵਿੱਚ ਖੇਡੇ ਗਏ ਇਸ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 4-3 ਨਾਲ ਮਾਤ ਦਿੱਤੀ ਹੈ। ਇਸ ਮੈਚ ਵਿੱਚ ਭਾਰਤ ਨੇ ਸ਼ੁਰੂ ਤੋਂ ਹੀ ਹਮਲਾਵਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੈਚ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ‘ਮੈਨ ਆਫ਼ ਦਾ ਮੈਚ’ ਚੁਣਿਆ ਗਿਆ ਹੈ। ‘ਮੈਨ ਆਫ ਦਾ ਮੈਚ’ ਚੁਣੇ ਜਾਣ ਤੋਂ ਬਾਅਦ ਮਨਪ੍ਰੀਤ ਸਿੰਘ ਨੇ ਕਿਹਾ ਕਿ ਮੈ ਜਦੋਂ ਵੀ ਮੈਦਾਨ ‘ਤੇ ਆਉਂਦਾ ਹੈ ਤਾਂ ਉਹ ਆਪਣਾ 100 ਫੀਸਦੀ ਯੋਗਦਾਨ ਦੇਣਾ ਚਾਹੁੰਦਾ ਹਾਂ।