ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ ਹੈ। ਵਿਸ਼ਵ ਕੱਪ ਵਿੱਚ ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਇਹ ਲਗਾਤਾਰ ਅੱਠਵੀਂ ਜਿੱਤ ਹੈ। ਪਾਕਿਸਤਾਨ ਦੀ ਟੀਮ ਪਹਿਲਾਂ ਖੇਡਦਿਆਂ ਸਿਰਫ਼ 191 ਦੌੜਾਂ ‘ਤੇ ਹੀ ਢੇਰ ਹੋ ਗਈ। ਇਸ ਤੋਂ ਬਾਅਦ ਭਾਰਤੀ ਟੀਮ ਨੇ ਆਸਾਨੀ ਨਾਲ 30.3 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 117 ਗੇਂਦਾਂ ਬਾਕੀ ਰਹਿੰਦਿਆਂ ਟੀਚਾ ਹਾਸਿਲ ਕਰ ਲਿਆ। ਭਾਰਤ ਲਈ ਕਪਤਾਨ ਰੋਹਿਤ ਸ਼ਰਮਾ ਨੇ ਸਿਰਫ਼ 63 ਗੇਂਦਾਂ ਵਿੱਚ 86 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਇਸ ਦੌਰਾਨ ਹਿੱਟਮੈਨ ਨੇ 6 ਚੌਕੇ ਅਤੇ 6 ਛੱਕੇ ਲਗਾਏ। ਸ਼੍ਰੇਅਸ ਅਈਅਰ ਨੇ ਵੀ ਅਰਧ ਸੈਂਕੜਾ ਜੜਿਆ। ਉਹ 53 ਦੌੜਾਂ ਬਣਾ ਕੇ ਅਜੇਤੂ ਪਰਤੇ। ਇਸ ਤੋਂ ਪਹਿਲਾਂ ਗੇਂਦਬਾਜ਼ੀ ਵਿੱਚ ਜਸਪ੍ਰੀਤ ਬੁਮਰਾਹ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਹਾਰਦਿਕ ਪਾਂਡਿਆ ਅਤੇ ਮੁਹੰਮਦ ਸਿਰਾਜ ਨੇ ਦੋ-ਦੋ ਵਿਕਟਾਂ ਲਈਆਂ।