ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡੇ ਗਏ ਦੂਜੇ ਟੈਸਟ ਮੈਚ ‘ਚ ਭਾਰਤ ਨੇ ਸ਼੍ਰੀਲੰਕਾ ਨੂੰ 238 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਟੈਸਟ ਸੀਰੀਜ਼ 2-0 ਨਾਲ ਜਿੱਤ ਲਈ ਹੈ। ਇਸ ਜਿੱਤ ਨਾਲ ਭਾਰਤ ਦੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ 12 ਅੰਕ ਹੋ ਗਏ ਹਨ। ਟੀਮ ਇੰਡੀਆ ਨੇ ਆਪਣੀ ਦੂਜੀ ਪਾਰੀ 303 ਦੌੜਾਂ ‘ਤੇ ਘੋਸ਼ਿਤ ਕਰ ਦਿੱਤੀ ਸੀ ਅਤੇ ਮਹਿਮਾਨ ਟੀਮ ਨੂੰ 450 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਸ਼੍ਰੀਲੰਕਾ ਦੀ ਟੀਮ 208 ਦੌੜਾਂ ‘ਤੇ ਢੇਰ ਹੋ ਗਈ। ਸ਼੍ਰੀਲੰਕਾ ਲਈ ਕਪਤਾਨ ਦਿਮੁਥ ਕਰੁਣਾਰਤਨੇ ਨੇ ਸੈਂਕੜਾ ਲਗਾਇਆ। ਪਰ ਦੂਜੇ ਪਾਸੇ ਕਿਸੇ ਨੇ ਵੀ ਉਨ੍ਹਾਂ ਦਾ ਸਾਥ ਨਹੀਂ ਦਿੱਤਾ।