ਟੀਮ ਇੰਡੀਆ ਨੇ ਕੋਲਕਾਤਾ ਦੇ ਈਡਨ ਗਾਰਡਨ ‘ਚ ਖੇਡੇ ਗਏ ਪਹਿਲੇ ਟੀ-20 ਮੈਚ ‘ਚ ਜਿੱਤ ਦਰਜ ਕੀਤੀ ਹੈ। ਵੈਸਟਇੰਡੀਜ਼ ਵੱਲੋਂ ਦਿੱਤੇ 158 ਦੌੜਾਂ ਦੇ ਟੀਚੇ ਨੂੰ ਭਾਰਤੀ ਟੀਮ ਨੇ 4 ਵਿਕਟਾਂ ਗੁਆ ਕੇ ਹਾਸਿਲ ਕਰ ਲਿਆ। ਟੀਮ ਇੰਡੀਆ ਦੇ ਵੈਂਕਟੇਸ਼ ਅਈਅਰ ਨੇ ਛੱਕਾ ਲਗਾ ਕੇ ਭਾਰਤ ਨੂੰ ਜਿੱਤ ਦਿਵਾਈ ਅਤੇ ਹੁਣ ਤਿੰਨ ਮੈਚਾਂ ਦੀ ਟੀ-20 ਸੀਰੀਜ਼ ‘ਚ ਟੀਮ ਇੰਡੀਆ ਨੇ 1-0 ਦੀ ਬੜ੍ਹਤ ਬਣਾ ਲਈ ਹੈ।
ਅੰਤਰਰਾਸ਼ਟਰੀ ਕ੍ਰਿਕੇਟ ਵਿੱਚ ਆਪਣਾ ਡੈਬਿਊ ਕਰਨ ਵਾਲੇ ਰਵੀ ਬਿਸ਼ਨੋਈ ਦਾ ਮੈਚ ਸ਼ਾਨਦਾਰ ਰਿਹਾ। ਬਿਸ਼ਨੋਈ ਨੇ ਇੱਕੋ ਓਵਰ ‘ਚ ਦੋ ਵਿਕਟਾਂ ਲੈ ਕੇ ਆਪਣੇ ਕਰੀਅਰ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਰਵੀ ਬਿਸ਼ਨੋਈ ਨੇ 4 ਓਵਰਾਂ ਵਿੱਚ 17 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ।