T20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ਵਿੱਚ ਭਾਰਤ ਨੇ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਨਾਲ ਟੀਮ ਇੰਡੀਆ ਨੇ ਫਾਈਨਲ ‘ਚ ਪ੍ਰਵੇਸ਼ ਕਰ ਲਿਆ ਹੈ ਅਤੇ ਹੁਣ ਖਿਤਾਬੀ ਮੁਕਾਬਲੇ ‘ਚ ਉਸ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ। ਭਾਰਤ ਨੇ 2022 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਮਿਲੀ ਹਾਰ ਦਾ ਹਿਸਾਬ-ਕਿਤਾਬ ਵੀ ਬਰਾਬਰ ਕਰ ਲਿਆ ਹੈ। ਦੋ ਸਾਲ ਪਹਿਲਾਂ ਇੰਗਲੈਂਡ ਨੇ ਸੈਮੀਫਾਈਨਲ ‘ਚ ਟੀਮ ਇੰਡੀਆ ਨੂੰ 10 ਵਿਕਟਾਂ ਨਾਲ ਹਰਾਇਆ ਸੀ। ਇਸ ਵਾਰ 172 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਦੇ ਬੱਲੇਬਾਜ਼ ਕੋਈ ਵੱਡੀ ਸਾਂਝੇਦਾਰੀ ਨਹੀਂ ਕਰ ਸਕੇ। ਇੰਗਲੈਂਡ ਦੀ ਅੱਧੀ ਟੀਮ 50 ਦੌੜਾਂ ਦੇ ਅੰਦਰ ਹੀ ਆਊਟ ਹੋ ਗਈ ਸੀ, ਜਿਸ ਤੋਂ ਬਾਅਦ ਟੀਮ ਇੰਡੀਆ ਦੀ ਜਿੱਤ ਸਿਰਫ਼ ਰਸਮੀ ਹੀ ਰਹਿ ਗਈ ਸੀ। ਇੰਗਲੈਂਡ ਦੀ ਟੀਮ ਪੂਰੇ 20 ਓਵਰ ਵੀ ਨਹੀਂ ਖੇਡ ਸਕੀ ਅਤੇ 103 ਦੇ ਸਕੋਰ ‘ਤੇ ਆਲ ਆਊਟ ਹੋ ਗਈ। ਭਾਰਤ ਲਈ ਕੁਲਦੀਪ ਯਾਦਵ ਅਤੇ ਅਕਸ਼ਰ ਪਟੇਲ ਨੇ ਸਭ ਤੋਂ ਵੱਧ ਵਿਕਟਾਂ ਲਈਆਂ, ਇਨ੍ਹਾਂ ਦੋਵਾਂ ਗੇਂਦਬਾਜ਼ਾਂ ਨੇ ਤਿੰਨ-ਤਿੰਨ ਵਿਕਟਾਂ ਲਈਆਂ।
