ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਜ਼ਿੰਬਾਬਵੇ ਨੂੰ 23 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਇਸ ਨਾਲ ਭਾਰਤੀ ਟੀਮ ਨੇ 5 ਮੈਚਾਂ ਦੀ ਸੀਰੀਜ਼ ‘ਚ 2-1 ਦੀ ਬੜ੍ਹਤ ਬਣਾ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਲਈ ਕਪਤਾਨ ਸ਼ੁਭਮਨ ਗਿੱਲ ਨੇ 66 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਦੂਜੇ ਪਾਸੇ ਰਿਤੂਰਾਜ ਗਾਇਕਵਾੜ ਆਪਣੇ ਅਰਧ ਸੈਂਕੜੇ ਤੋਂ ਖੁੰਝ ਗਏ, ਉਨ੍ਹਾਂ ਨੇ 49 ਦੌੜਾਂ ਦੀ ਪਾਰੀ ਖੇਡੀ। ਯਸ਼ਸਵੀ ਜੈਸਵਾਲ ਨੇ ਵੀ 36 ਦੌੜਾਂ ਬਣਾਈਆਂ ਅਤੇ ਟੀਮ ਇੰਡੀਆ ਨੂੰ 182 ਦੌੜਾਂ ਦੇ ਵੱਡੇ ਸਕੋਰ ਤੱਕ ਪਹੁੰਚਾਇਆ। ਟੀਚੇ ਦਾ ਪਿੱਛਾ ਕਰਨ ਆਈ ਜ਼ਿੰਬਾਬਵੇ ਦੀ ਟੀਮ ਇਸ ਵਾਰ ਵੀ ਖਰਾਬ ਸ਼ੁਰੂਆਤ ਤੋਂ ਬਾਅਦ ਉਭਰ ਨਹੀਂ ਸਕੀ। ਭਾਰਤੀ ਟੀਮ ਲਈ ਸਭ ਤੋਂ ਵੱਧ ਵਿਕਟਾਂ ਵਾਸ਼ਿੰਗਟਨ ਸੁੰਦਰ ਨੇ ਲਈਆਂ ਹਨ ਜਿਸ ਨੇ 4 ਓਵਰਾਂ ਦੇ ਆਪਣੇ ਸਪੈਲ ਵਿੱਚ 3 ਵਿਕਟਾਂ ਲਈਆਂ।
![india-beats-zimbabwe-by-23-runs](https://www.sadeaalaradio.co.nz/wp-content/uploads/2024/07/WhatsApp-Image-2024-07-11-at-7.46.29-AM-950x534.jpeg)