ਟੀਮ ਇੰਡੀਆ ਨੇ ਜੈਪੁਰ ਅਤੇ ਰਾਂਚੀ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਕੋਲਕਾਤਾ ਵਿੱਚ ਵੀ ਨਿਊਜ਼ੀਲੈਂਡ ਨੂੰ ਹਰਾ ਦਿੱਤਾ ਹੈ। ਆਖਰੀ ਟੀ-20 ‘ਚ ਭਾਰਤੀ ਟੀਮ ਨੇ 73 ਦੌੜਾਂ ਨਾਲ ਜਿੱਤ ਦਰਜ ਕੀਤੀ ਅਤੇ ਇਸ ਨਾਲ ਨਿਊਜ਼ੀਲੈਂਡ ‘ਤੇ ਕਲੀਨ ਸਵੀਪ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਟੀਮ ਇੰਡੀਆ ਨੇ ਲਗਾਤਾਰ ਦੂਜੀ ਵਾਰ ਟੀ-20 ਸੀਰੀਜ਼ ‘ਚ ਨਿਊਜ਼ੀਲੈਂਡ ਨੂੰ ਕਲੀਨ ਸਵੀਪ ਕੀਤਾ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਨਿਊਜ਼ੀਲੈਂਡ ‘ਚ ਹੀ 5-0 ਨਾਲ ਹਰਾਇਆ ਸੀ।
ਕੋਲਕਾਤਾ ਟੀ-20 ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 184 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਕੀਵੀ ਟੀਮ ਟੀਚਾ ਹਾਸਿਲ ਨਹੀਂ ਕਰ ਸਕੀ ਅਤੇ ਸਿਰਫ 111 ਦੌੜਾਂ ‘ਤੇ ਹੀ ਸਿਮਟ ਗਈ। ਕੀਵੀ ਟੀਮ ਲਈ ਮਾਰਟਿਨ ਗੁਪਟਿਲ ਨੇ ਸਭ ਤੋਂ ਵੱਧ 51 ਦੌੜਾਂ ਬਣਾਈਆਂ। ਭਾਰਤ ਲਈ ਅਕਸ਼ਰ ਪਟੇਲ ਨੇ ਸਿਰਫ 9 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਹਰਸ਼ਲ ਪਟੇਲ ਨੇ 2 ਵਿਕਟਾਂ ਹਾਸਿਲ ਕੀਤੀਆਂ। ਯੁਜਵੇਂਦਰ ਚਾਹਲ, ਵੈਂਕਟੇਸ਼ ਅਈਅਰ ਅਤੇ ਦੀਪਕ ਚਾਹਰ ਨੇ 1-1 ਵਿਕਟ ਹਾਸਿਲ ਕੀਤੀ।