ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 2024 ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਸੁਪਰ-8 ਦੇ ਆਪਣੇ ਆਖਰੀ ਮੈਚ ‘ਚ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਜਿੱਤਣ ਤੋਂ ਰੋਕਿਆ ਅਤੇ ਇਸ ਦੇ ਨਾਲ ਹੀ ਲਗਾਤਾਰ ਦੂਜੇ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ। ਟੀਮ ਇੰਡੀਆ ਨੇ ਆਪਣੇ ਗਰੁੱਪ-1 ‘ਚ ਪਹਿਲਾ ਸਥਾਨ ਹਾਸਿਲ ਕਰਕੇ ਆਖਰੀ 4 ‘ਚ ਜਗ੍ਹਾ ਬਣਾਈ, ਜਿੱਥੇ ਹੁਣ ਉਸ ਦਾ ਸਾਹਮਣਾ ਇੰਗਲੈਂਡ ਨਾਲ ਹੋਵੇਗਾ। ਇਸ ਦੇ ਨਾਲ ਹੀ ਟੀਮ ਇੰਡੀਆ ਕੋਲ ਹੁਣ 2 ਸਾਲ ਪੁਰਾਣੀ ਹਾਰ ਦਾ ਬਦਲਾ ਲੈਣ ਦਾ ਵੀ ਮੌਕਾ ਹੋਵੇਗਾ। ਉੱਥੇ ਹੀ ਭਾਰਤ ਨੇ ਆਸਟ੍ਰੇਲੀਆ ਨੂੰ ਹਰਾ 2023 ਵਿਸ਼ਵ ਕੱਪ ਫਾਈਨਲ ਦੀ ਹਾਰ ਦਾ ਬਦਲਾ ਵੀ ਲੈ ਲਿਆ ਹੈ।
