[gtranslate]

ਜਾਣੋ ਹੁਣ ਕਿੰਨ੍ਹੇ ਕਿੱਲੋਮੀਟਰ ਬਾਅਦ ਲੱਗੇਗਾ ਟੋਲ ਟੈਕਸ, ਕੇਦਰ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

india road infrastructure will be

ਕੇਂਦਰੀ ਆਵਾਜਾਈ ਅਤੇ ਸੜਕ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਦਸੰਬਰ 2024 ਤੱਕ ਭਾਰਤ ਦੀਆਂ ਸੜਕਾਂ ਅਮਰੀਕਾ ਵਾਂਗ ਬਣ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਰਤ ਨੂੰ ਖੁਸ਼ਹਾਲ ਬਣਾਉਣ ਲਈ ਮੈਂ ਇਹ ਯਕੀਨੀ ਬਣਾਉਂਦਾ ਹਾਂ ਕਿ ਦਸੰਬਰ 2024 ਤੋਂ ਪਹਿਲਾਂ ਭਾਰਤ ਦਾ ਸੜਕੀ ਢਾਂਚਾ ਅਮਰੀਕਾ ਵਰਗਾ ਹੋਵੇਗਾ। ਕੇਂਦਰੀ ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਅਮਰੀਕੀ ਸੜਕਾਂ ਇਸ ਲਈ ਚੰਗੀਆਂ ਨਹੀਂ ਹਨ ਕਿ ਅਮਰੀਕਾ ਅਮੀਰ ਹੈ ਬਲਕਿ ਅਮਰੀਕਾ ਇਸ ਲਈ ਅਮੀਰ ਹੈ ਕਿਉਂਕਿ ਅਮਰੀਕੀ ਸੜਕਾਂ ਚੰਗੀਆਂ ਹਨ।

ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਗਡਕਰੀ ਨੇ ਕਿਹਾ ਕਿ ਸਰਕਾਰ ਕਈ ਹੋਰ ਪ੍ਰੋਜੈਕਟਾਂ ‘ਤੇ ਕੰਮ ਕਰ ਰਹੀ ਹੈ। ਗਡਕਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਦਿੱਲੀ ਤੋਂ ਅੰਮ੍ਰਿਤਸਰ 4 ਘੰਟੇ ਵਿੱਚ, ਚੇਨਈ ਤੋਂ ਬੈਂਗਲੁਰੂ ਦੋ ਘੰਟੇ ਵਿੱਚ ਅਤੇ ਦਿੱਲੀ ਤੋਂ ਮੁੰਬਈ 12 ਘੰਟੇ ਵਿੱਚ ਪਹੁੰਚਣ ਦੇ ਟੀਚੇ ਵਾਲੇ ਪ੍ਰੋਜੈਕਟਾਂ ਨੂੰ ਇਸ ਸਾਲ ਦੇ ਅੰਤ ਤੱਕ ਪੂਰਾ ਕਰਨ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਸਾਡੀ ਕੋਸ਼ਿਸ਼ ਹੈ ਕਿ ਉਸ ਪ੍ਰੋਜੈਕਟ ਨੂੰ ਪੂਰਾ ਕੀਤਾ ਜਾਵੇ, ਜਿਸ ਕਾਰਨ 20 ਘੰਟਿਆਂ ਵਿੱਚ ਸ਼੍ਰੀਨਗਰ ਤੋਂ ਮੁੰਬਈ ਪਹੁੰਚਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਾਡੀਆਂ ਸੜਕਾਂ ਦੇਸ਼ ਦੀ ਖੁਸ਼ਹਾਲੀ ਨਾਲ ਜੁੜੀਆਂ ਹੋਈਆਂ ਹਨ ਅਤੇ ਸੜਕੀ ਬੁਨਿਆਦੀ ਢਾਂਚੇ ਦਾ ਵਿਕਾਸ ਦੇਸ਼ ਦੀ ਖੁਸ਼ਹਾਲੀ ਲਈ ਰਾਹ ਪੱਧਰਾ ਕਰੇਗਾ। ਗਡਕਰੀ ਨੇ ਕਿਹਾ ਕਿ ਆਤਮਨਿਰਭਰ, ਅਤੇ ਖੁਸ਼ਹਾਲ ਭਾਰਤ ਬਣਾਉਣਾ ਮੋਦੀ ਸਰਕਾਰ ਦਾ ਸੰਕਲਪ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। “2024 ਤੱਕ, ਭਾਰਤ ਦਾ ਸੜਕੀ ਬੁਨਿਆਦੀ ਢਾਂਚਾ ਅਮਰੀਕਾ ਦੇ ਬਰਾਬਰ ਹੋਵੇਗਾ, ਜਿਸ ਨਾਲ ਵਿਕਾਸ ਅਤੇ ਆਰਥਿਕ ਵਿਕਾਸ ਹੋਵੇਗਾ ਅਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ।”

ਗਡਕਰੀ ਨੇ ਕਿਹਾ ਕਿ ਸਾਨੂੰ ਪੈਸੇ ਚਾਹੀਦੇ ਹਨ ਪਰ ਲੋਕਾਂ ਨੂੰ ਪਰੇਸ਼ਾਨ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਅਸੀਂ ਇਹ ਲਾਜ਼ਮੀ ਕਰ ਦਿੱਤਾ ਹੈ ਕਿ 8 ਯਾਤਰੀਆਂ ਨੂੰ ਲਿਜਾਣ ਵਾਲੀ ਹਰ ਕਾਰ ‘ਚ 6 ਏਅਰਬੈਗ ਹੋਣੇ ਚਾਹੀਦੇ ਹਨ। ਦੇਸ਼ ਵਿੱਚ ਹਰ ਸਾਲ ਸੜਕ ਹਾਦਸਿਆਂ ਵਿੱਚ ਡੇਢ ਲੱਖ ਲੋਕਾਂ ਦੀ ਮੌਤ ਦਾ ਜ਼ਿਕਰ ਕਰਦਿਆਂ ਸੜਕੀ ਆਵਾਜਾਈ ਮੰਤਰੀ ਨੇ ਕਿਹਾ ਕਿ ਲੋਕ ਮਰਦੇ ਰਹਿੰਦੇ ਹਨ ਅਤੇ ਅਸੀਂ ਦੇਖਦੇ ਰਹਿੰਦੇ ਹਾਂ… ਅਜਿਹਾ ਨਹੀਂ ਹੋ ਸਕਦਾ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਗਡਕਰੀ ਨੇ ਕਿਹਾ ਕਿ ਸੰਸਦ ਮੈਂਬਰਾਂ ਦੇ ਸੁਝਾਵਾਂ ਤੋਂ ਬਾਅਦ ਸਥਾਨਕ ਲੋਕਾਂ ਨੂੰ ਇਲਾਕੇ ਦੇ ਟੋਲ ਤੋਂ ਰਾਹਤ ਦੇਣ ਲਈ ਆਧਾਰ ਕਾਰਡ ਦੇ ਆਧਾਰ ‘ਤੇ ਪਾਸ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਤਿੰਨ ਮਹੀਨਿਆਂ ਦੇ ਅੰਦਰ ਇਹ ਯਕੀਨੀ ਬਣਾਇਆ ਜਾਵੇਗਾ ਕਿ 60 ਕਿਲੋਮੀਟਰ ਦੇ ਅੰਦਰ ਸਿਰਫ਼ ਇੱਕ ਟੋਲ ਨਾਕਾ ਹੋਵੇ। ਬਾਕੀ ਬੰਦ ਹੋ ਜਾਣਗੇ।

ਸੜਕ ਅਤੇ ਰਾਜਮਾਰਗ ਮੰਤਰੀ ਗਡਕਰੀ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਦੁਨੀਆ ਦੇ 11 ਫੀਸਦੀ ਸੜਕ ਹਾਦਸੇ ਸਾਡੇ ਦੇਸ਼ ਵਿੱਚ ਹੁੰਦੇ ਹਨ। ਦੇਸ਼ ਵਿੱਚ ਹਰ ਸਾਲ ਪੰਜ ਲੱਖ ਸੜਕ ਹਾਦਸਿਆਂ ਵਿੱਚ ਡੇਢ ਲੱਖ ਲੋਕ ਮਾਰੇ ਜਾਂਦੇ ਨੇ ਅਤੇ ਇਸ ਨਾਲ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦਾ 3 ਫੀਸਦੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ, ‘ਜਿੰਨੇ ਲੋਕ ਸੜਕ ਹਾਦਸਿਆਂ ‘ਚ ਮਰਦੇ ਹਨ, ਓਨੇ ਲੋਕ ਲੜਾਈ ਜਾਂ ਕੋਰੋਨਾ ਮਹਾਮਾਰੀ ‘ਚ ਨਹੀਂ ਮਰਦੇ। ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਵਿੱਚ 65 ਫੀਸਦੀ 18 ਤੋਂ 45 ਸਾਲ ਦੀ ਉਮਰ ਦੇ ਲੋਕ ਹਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਬੰਧੀ ਕਾਨੂੰਨ ਵਿੱਚ ਸੋਧ ਕੀਤੀ ਗਈ ਹੈ, ਜੁਰਮਾਨੇ ਵੀ ਵਧਾਏ ਗਏ ਹਨ ਪਰ ਸਾਰਿਆਂ ਦੇ ਸਹਿਯੋਗ ਨਾਲ ਹੀ ਸੁਧਾਰ ਹੋਵੇਗਾ।

Likes:
0 0
Views:
243
Article Categories:
India News

Leave a Reply

Your email address will not be published. Required fields are marked *