ਸੰਯੁਕਤ ਅਰਬ ਅਮੀਰਾਤ (ਯੂਏਈ) ਅਤੇ ਓਮਾਨ ਵਿੱਚ ਖੇਡੇ ਜਾਣ ਵਾਲੇ 2021 ਟੀ -20 ਵਿਸ਼ਵ ਕੱਪ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਕੇਐਲ ਰਾਹੁਲ, ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟ ਕੀਪਰ), ਈਸ਼ਾਨ ਕਿਸ਼ਨ (ਵਿਕਟ ਕੀਪਰ), ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਰਾਹੁਲ ਚਾਹਰ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ ਅਤੇ ਮੁਹੰਮਦ ਸ਼ਮੀ ਨੂੰ ਸ਼ਾਮਿਲ ਕੀਤਾ ਗਿਆ ਹੈ।
The Squad is Out! 🙌
What do you make of #TeamIndia for ICC Men's T20 World Cup❓ pic.twitter.com/1ySvJsvbLw
— BCCI (@BCCI) September 8, 2021
ਇਸ ਤੋਂ ਇਲਾਵਾ, ਬੀਸੀਸੀਆਈ ਨੇ ਤਿੰਨ ਸਟੈਂਡਬਾਏ ਖਿਡਾਰੀਆਂ ਦੀ ਵੀ ਚੋਣ ਕੀਤੀ ਹੈ, ਜੋ ਟੀਮ ਇੰਡੀਆ ਦੇ ਨਾਲ ਜਾਣਗੇ। ਇੰਨਾ ਖਿਡਾਰੀਆਂ ਵਿੱਚ ਸ਼੍ਰੇਅਸ ਅਈਅਰ, ਸ਼ਾਰਦੁਲ ਠਾਕੁਰ ਅਤੇ ਦੀਪਕ ਚਾਹਰ ਸ਼ਾਮਿਲ ਹਨ। ਇਸ ਦੇ ਨਾਲ ਹੀ ਬੀਸੀਸੀਆਈ ਨੇ ਸਾਬਕਾ ਕਪਤਾਨ ਐਮਐਸ ਧੋਨੀ ਨੂੰ ਵਿਸ਼ਵ ਕੱਪ ਦੇ ਲਈ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਬੀਸੀਸੀਆਈ ਨੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ 2021 ਟੀ -20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਮੈਂਟਰ ਨਿਯੁਕਤ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦੀ ਚੋਣ ਕਰਨ ਵਿੱਚ ਵੀ ਧੋਨੀ ਨੇ ਅਹਿਮ ਭੂਮਿਕਾ ਨਿਭਾਈ ਹੈ।
ਤੁਹਾਨੂੰ ਦੱਸ ਦੇਈਏ ਕਿ ਭਾਰਤੀ ਟੀਮ ਟੀ -20 ਵਿਸ਼ਵ ਕੱਪ ਵਿੱਚ ਆਪਣਾ ਪਹਿਲਾ ਮੈਚ ਪਾਕਿਸਤਾਨ ਦੇ ਖਿਲਾਫ ਖੇਡੇਗੀ। ਇਹ ਮੈਚ 24 ਅਕਤੂਬਰ ਨੂੰ ਖੇਡਿਆ ਜਾਵੇਗਾ। ਇਸ ਤੋਂ ਬਾਅਦ, ਟੀਮ ਇੰਡੀਆ 31 ਅਕਤੂਬਰ ਨੂੰ ਨਿਊਜ਼ੀਲੈਂਡ, 3 ਨਵੰਬਰ ਨੂੰ ਅਫਗਾਨਿਸਤਾਨ ਅਤੇ 5 ਨਵੰਬਰ ਨੂੰ ਸੁਪਰ 12 ਵਿੱਚ ਕੁਆਲੀਫਾਇੰਗ ਟੀਮ (ਬੀ -1) ਨਾਲ ਭਿੜੇਗੀ।