ਦੁਬਈ ‘ਚ ਖੇਡੇ ਗਏ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਮੈਚ ‘ਚ ਭਾਰਤ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾ ਕੇ ਖਿਤਾਬ ‘ਤੇ ਕਬਜ਼ਾ ਕਰ ਲਿਆ। ਮੀਂਹ ਨਾਲ ਪ੍ਰਭਾਵਿਤ ਇਸ ਮੈਚ ‘ਚ ਸ਼੍ਰੀਲੰਕਾ ਨੇ ਪਹਿਲਾਂ ਖੇਡਦੇ ਹੋਏ 38 ਓਵਰਾਂ ‘ਚ 9 ਵਿਕਟਾਂ ‘ਤੇ 106 ਦੌੜਾਂ ਬਣਾਈਆਂ ਸੀ। ਜਵਾਬ ‘ਚ ਭਾਰਤ ਨੇ 21.3 ਓਵਰਾਂ ‘ਚ 104 ਦੌੜਾਂ ਬਣਾ ਕੇ ਆਸਾਨੀ ਨਾਲ ਟੀਚਾ ਹਾਸਿਲ ਕਰ ਲਿਆ।
WHAT. A. WIN! ☺️ 👏
India U19 beat Sri Lanka U19 by 9⃣ wickets to clinch the #ACC #U19AsiaCup title. 🏆 👍 #BoysInBlue #INDvSL
Scorecard ▶️ https://t.co/GPPoJpzNpQ
📸 📸: ACC pic.twitter.com/bWBByGxc3u
— BCCI (@BCCI) December 31, 2021
ਦਰਅਸਲ, ਡੀਐਲਐਸ ਨਿਯਮ ਦੇ ਅਨੁਸਾਰ, ਭਾਰਤ ਨੂੰ 38 ਓਵਰਾਂ ਵਿੱਚ 102 ਦੌੜਾਂ ਦਾ ਟੀਚਾ ਦਿੱਤਾ ਗਿਆ ਸੀ। ਖ਼ਿਤਾਬੀ ਮੈਚ ਵਿੱਚ ਟਾਸ ਜਿੱਤ ਕੇ ਸ੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਪਰ ਉਨ੍ਹਾਂ ਦਾ ਇਹ ਫ਼ੈਸਲਾ ਪੂਰੀ ਤਰ੍ਹਾਂ ਗ਼ਲਤ ਸਾਬਿਤ ਹੋਇਆ ਹੈ।