ਟੀ-20 ਵਿਸ਼ਵ ਕੱਪ ਤੋਂ ਬਾਅਦ ਤੋਂ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਖੇਡਿਆ ਜਾਵੇਗਾ। ਟੀ-20 ਵਿਸ਼ਵ ਕੱਪ ‘ਚ ਭਾਰਤੀ ਟੀਮ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ, ਜਦਕਿ ਨਿਊਜ਼ੀਲੈਂਡ ਦੀ ਟੀਮ ਫਾਈਨਲ ‘ਚ ਪਹੁੰਚੀ ਅਤੇ ਟੂਰਨਾਮੈਂਟ ਦੀ ਉਪ ਜੇਤੂ ਰਹੀ।
ਦੋਵੇਂ ਟੀਮਾਂ ਕਾਫੀ ਮਜ਼ਬੂਤ ਹਨ ਅਤੇ ਅਜਿਹੇ ‘ਚ ਇਹ ਸੀਰੀਜ਼ ਕਾਫੀ ਰੋਮਾਂਚਕ ਹੋਣ ਦੀ ਉਮੀਦ ਹੈ। ਇੱਕ ਪਾਸੇ ਜਿੱਥੇ ਭਾਰਤੀ ਟੀਮ ਵਿਸ਼ਵ ਕੱਪ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਗਰੁੱਪ ਮੈਚ ਵਿੱਚ ਮਿਲੀ ਹਾਰ ਦਾ ਬਦਲਾ ਲੈਣਾ ਚਾਹੇਗੀ, ਉਥੇ ਹੀ ਦੂਜੇ ਪਾਸੇ ਨਿਊਜ਼ੀਲੈਂਡ ਦੀ ਟੀਮ ਟੀ-20 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਖ਼ਿਲਾਫ਼ ਮਿਲੀ ਹਾਰ ਦੇ ਸਦਮੇ ਵਿੱਚੋਂ ਬਾਹਰ ਆਉਣਾ ਚਾਹੇਗੀ।