ਬੀਤੀ ਰਾਤ ਟੀ -20 ਵਿਸ਼ਵ ਕੱਪ ਵਿੱਚ ਭਾਰਤੀ ਟੀਮ ਨੂੰ ਇਤਿਹਾਸਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਐਤਵਾਰ ਨੂੰ ਦੁਬਈ ਵਿੱਚ ਖੇਡੇ ਗਏ ਮੈਚ ਵਿੱਚ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 151 ਦੌੜਾਂ ਬਣਾਈਆਂ ਸਨ, ਜਿਸ ਦਾ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ਾਂ ਨੇ ਬਿਨਾਂ ਕਿਸੇ ਸਮੱਸਿਆ ਦੇ ਪਿੱਛਾ ਕੀਤਾ। ਇਹ ਪਹਿਲੀ ਵਾਰ ਹੈ ਜਦੋਂ ਪਾਕਿਸਤਾਨ ਨੇ ਵਿਸ਼ਵ ਕੱਪ ਦੇ ਮੈਚ ਵਿੱਚ ਭਾਰਤ ਨੂੰ ਹਰਾਇਆ ਹੋਵੇ ਜਾਂ ਇੰਨੀ ਵੱਡੀ ਹਾਰ ਦਿੱਤੀ ਹੋਵੇ।
ਪਾਕਿਸਤਾਨ ਲਈ ਕਪਤਾਨ ਬਾਬਰ ਆਜ਼ਮ ਨੇ 68, ਮੁਹੰਮਦ ਰਿਜ਼ਵਾਨ ਨੇ 79 ਦੌੜਾਂ ਬਣਾਈਆਂ। ਟੀ -20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਕੁੱਲ 6 ਮੈਚ ਖੇਡੇ ਗਏ ਹਨ। ਐਤਵਾਰ ਨੂੰ ਦੁਬਈ ਵਿੱਚ ਖੇਡਿਆ ਗਿਆ ਮੈਚ ਪਹਿਲੀ ਵਾਰ ਹੈ ਜਿਸ ਵਿੱਚ ਪਾਕਿਸਤਾਨ ਦੀ ਟੀਮ ਨੇ ਜਿੱਤ ਹਾਸਿਲ ਕੀਤੀ ਹੈ। ਨਹੀਂ ਤਾਂ ਭਾਰਤ ਨੇ 2007 ਤੋਂ 2016 ਦੇ ਵਿੱਚ ਟੀ -20 ਵਿਸ਼ਵ ਕੱਪ ਦੇ ਮੈਚਾਂ ਵਿੱਚ ਹਮੇਸ਼ਾ ਪਾਕਿਸਤਾਨ ਨੂੰ ਹਰਾਇਆ ਹੈ।