ਭਾਰਤੀ ਟੀਮ ਅਤੇ ਦੱਖਣੀ ਅਫਰੀਕਾ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ ਵਿੱਚ ਆਹਮੋ-ਸਾਹਮਣੇ ਹਨ। ਇਹ ਮੈਚ ਬਾਰਬਾਡੋਸ ਦੇ ਕੇਨਸਿੰਗਟਨ, ਬ੍ਰਿਜਟਾਊਨ ਵਿੱਚ ਖੇਡਿਆ ਜਾ ਰਿਹਾ ਹੈ। ਮੈਚ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 177 ਦੌੜਾਂ ਦਾ ਟੀਚਾ ਰੱਖਿਆ। ਜਵਾਬ ‘ਚ ਦੱਖਣੀ ਅਫਰੀਕਾ ਨੇ ਦੋ ਵਿਕਟਾਂ ਦੇ ਨੁਕਸਾਨ ‘ਤੇ 20 ਤੋਂ ਵੱਧ ਦੌੜਾਂ ਬਣਾ ਲਈਆਂ ਹਨ। ਬੁਮਰਾਹ ਨੇ ਆਪਣੇ ਪਹਿਲੇ ਹੀ ਓਵਰ ਵਿੱਚ ਰੀਜ਼ਾ ਹੈਂਡਰਿਕਸ ਨੂੰ ਬੋਲਡ ਕਰ ਦਿੱਤਾ। ਫਿਰ ਅਰਸ਼ਦੀਪ ਨੇ ਵਿਰੋਧੀ ਟੀਮ ਦੇ ਕਪਤਾਨ ਏਡਨ ਮਾਰਕਰਮ ਨੂੰ ਆਊਟ ਕੀਤਾ।
![india-vs-south-africa-final](https://www.sadeaalaradio.co.nz/wp-content/uploads/2024/06/WhatsApp-Image-2024-06-29-at-10.07.00-PM-950x543.jpeg)