ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 168 ਦੌੜਾਂ ਨਾਲ ਹਰਾਇਆ ਹੈ। ਇਸ ਤਰ੍ਹਾਂ ਟੀਮ ਇੰਡੀਆ ਨੇ 3 ਟੀ-20 ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ। ਨਿਊਜ਼ੀਲੈਂਡ ਨੂੰ ਜਿੱਤ ਲਈ 235 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਪੂਰੀ ਟੀਮ ਸਿਰਫ਼ 66 ਦੌੜਾਂ ‘ਤੇ ਹੀ ਸਿਮਟ ਗਈ। ਭਾਰਤ ਲਈ ਕਪਤਾਨ ਹਾਰਦਿਕ ਪਾਂਡਿਆ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਜਦਕਿ ਅਰਸ਼ਦੀਪ ਸਿੰਘ, ਉਮਰਾਨ ਮਲਿਕ ਅਤੇ ਸ਼ਿਵਮ ਮਾਵੀ ਨੂੰ 2-2 ਸਫਲਤਾਵਾਂ ਮਿਲੀਆਂ। ਇਹ ਟੀ-20 ਫਾਰਮੈਟ ਵਿੱਚ ਭਾਰਤ ਦੀ ਸਭ ਤੋਂ ਵੱਡੀ ਜਿੱਤ ਹੈ।
