ਟੀ-20 ਸੀਰੀਜ਼ ਦੇ ਦੂਜੇ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ 2 ਵਿਕਟਾਂ ਨਾਲ ਹਰਾ ਦਿੱਤਾ ਹੈ। ਟੀਮ ਇੰਡੀਆ ਨੇ ਸ਼ਨੀਵਾਰ ਨੂੰ ਚੇਨਈ ‘ਚ ਖੇਡੇ ਗਏ ਮੈਚ ‘ਚ ਰੋਮਾਂਚਕ ਜਿੱਤ ਦਰਜ ਕੀਤੀ। ਇਸਦੇ ਲਈ ਤਿਲਕ ਵਰਮਾ ਨੇ ਧਮਾਕੇਦਾਰ ਅਰਧ ਸੈਂਕੜਾ ਲਗਾਇਆ। ਭਾਰਤ ਦੀ ਸ਼ੁਰੂਆਤ ਖਰਾਬ ਰਹੀ। ਪਰ ਤਿਲਕ ਨੇ ਇੱਕ ਸਿਰਾ ਮਜ਼ਬੂਤੀ ਨਾਲ ਸੰਭਾਲੀ ਰੱਖਿਆ ਅਤੇ ਮੈਚ ਭਾਰਤ ਦੀ ਝੋਲੀ ‘ਚ ਪਾ ਦਿੱਤਾ। ਭਾਰਤ ਲਈ ਵਰੁਣ ਚੱਕਰਵਰਤੀ ਅਤੇ ਅਕਸ਼ਰ ਪਟੇਲ ਨੇ ਗੇਂਦਬਾਜ਼ੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਜਿੱਤ ਨਾਲ ਉਸ ਨੇ ਸੀਰੀਜ਼ ‘ਚ 2-0 ਦੀ ਬੜ੍ਹਤ ਬਣਾ ਲਈ ਹੈ।
ਇੰਗਲੈਂਡ ਨੇ ਭਾਰਤ ਨੂੰ ਜਿੱਤ ਲਈ 166 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਭਾਰਤ ਨੇ ਤਿਲਕ ਦੀ ਪਾਰੀ ਦੇ ਆਧਾਰ ‘ਤੇ ਜਿੱਤ ਦਰਜ ਕੀਤੀ। ਭਾਰਤ ਨੇ ਪਹਿਲਾ ਟੀ-20 ਮੈਚ ਵੀ ਜਿੱਤ ਲਿਆ ਸੀ। ਹੁਣ ਦੂਜਾ ਮੈਚ ਵੀ ਜਿੱਤ ਲਿਆ ਹੈ। ਭਾਰਤ ਨੇ ਪੰਜ ਮੈਚਾਂ ਦੀ ਲੜੀ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ।