ਭਾਰਤ ਨੇ 2025 ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਕੀਵੀਆਂ ਤੋਂ 25 ਸਾਲ ਪੁਰਾਣਾ ਬਦਲਾ ਵੀ ਲੈ ਲਿਆ ਹੈ। ਭਾਰਤ ਨੇ 12 ਸਾਲ ਬਾਅਦ ਇੱਕ ਵਾਰ ਫਿਰ ICC ਚੈਂਪੀਅਨਸ ਟਰਾਫੀ ਦਾ ਖਿਤਾਬ ਜਿੱਤ ਲਿਆ ਹੈ। ਫਾਈਨਲ ਵਿੱਚ ਪਹਿਲਾਂ ਖੇਡਦਿਆਂ ਨਿਊਜ਼ੀਲੈਂਡ ਨੇ 251 ਦੌੜਾਂ ਬਣਾਈਆਂ ਸਨ। ਜਵਾਬ ‘ਚ ਟੀਮ ਇੰਡੀਆ ਨੇ 49 ਓਵਰਾਂ ‘ਚ 6 ਵਿਕਟਾਂ ‘ਤੇ 254 ਦੌੜਾਂ ਬਣਾਈਆਂ। ਭਾਰਤ ਲਈ ਕਪਤਾਨ ਰੋਹਿਤ ਸ਼ਰਮਾ ਨੇ ਸਭ ਤੋਂ ਵੱਧ 76 ਦੌੜਾਂ ਦੀ ਪਾਰੀ ਖੇਡੀ। ਜਦਕਿ ਕੇਐਲ ਰਾਹੁਲ 34 ਦੌੜਾਂ ਬਣਾ ਕੇ ਨਾਬਾਦ ਪਰਤੇ।
