ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਾਸ਼ਟਰਮੰਡਲ ਖੇਡਾਂ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਸ਼ਨੀਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ 4 ਦੌੜਾਂ ਨਾਲ ਹਰਾਇਆ ਹੈ। ਫਾਈਨਲ ਵਿੱਚ ਪਹੁੰਚਣ ਨਾਲ ਭਾਰਤ ਦਾ ਇੱਕ ਹੋਰ ਤਗ਼ਮਾ ਪੱਕਾ ਹੋ ਗਿਆ ਹੈ। ਫਾਈਨਲ ‘ਚ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਹੋਣ ਵਾਲੇ ਦੂਜੇ ਸੈਮੀਫਾਈਨਲ ਦੇ ਜੇਤੂ ਨਾਲ ਹੋਵੇਗਾ। ਇੰਗਲੈਂਡ ਨੂੰ 165 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ ਵਿੱਚ ਇੰਗਲੈਂਡ ਦੀ ਟੀਮ 160 ਦੌੜਾਂ ਹੀ ਬਣਾ ਸਕੀ।ਇੰਗਲੈਂਡ ਲਈ ਕਪਤਾਨ ਨੇਟ ਸਾਇਵਰ ਨੇ ਸਭ ਤੋਂ ਵੱਧ 41 ਦੌੜਾਂ ਦੀ ਪਾਰੀ ਖੇਡੀ। ਜਦਕਿ ਡੈਨੀ ਵਿਆਟ ਨੇ 35 ਅਤੇ ਐਮੀ ਜੋਨਸ ਨੇ 31 ਦੌੜਾਂ ਦਾ ਯੋਗਦਾਨ ਪਾਇਆ।
#TeamIndia through to the FINALS of #CWG2022 🎉🥳 pic.twitter.com/Bswbcq4L2h
— BCCI Women (@BCCIWomen) August 6, 2022