ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤੀ ਕ੍ਰਿਕਟ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਟੀਮ ਇੰਡੀਆ ਨੇ ਟੈਸਟ ਇਤਿਹਾਸ ‘ਚ ਦੌੜਾਂ ਦੇ ਮਾਮਲੇ ‘ਚ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਭਾਰਤ ਨੇ ਰਾਜਕੋਟ ‘ਚ ਖੇਡੇ ਗਏ ਟੈਸਟ ਸੀਰੀਜ਼ ਦੇ ਤੀਜੇ ਮੈਚ ‘ਚ ਇੰਗਲੈਂਡ ਨੂੰ 434 ਦੌੜਾਂ ਨਾਲ ਹਰਾਇਆ ਹੈ। ਭਾਰਤ ਲਈ ਯਸ਼ਸਵੀ ਜੈਸਵਾਲ ਨੇ ਦੋਹਰਾ ਸੈਂਕੜਾ ਲਗਾਇਆ। ਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ ਨੇ ਸੈਂਕੜੇ ਲਗਾਏ। ਜਡੇਜਾ ਨੇ ਗੇਂਦਬਾਜ਼ੀ ਵਿੱਚ ਵੀ ਨਿਪੁੰਨਤਾ ਦਿਖਾਈ। ਇਸ ਜਿੱਤ ਨਾਲ ਟੀਮ ਇੰਡੀਆ ਪੰਜ ਮੈਚਾਂ ਦੀ ਸੀਰੀਜ਼ ‘ਚ 2-1 ਨਾਲ ਅੱਗੇ ਹੋ ਗਈ ਹੈ।