ਅਮਰੀਕੀ ਫੌਜ ਦੀ ਵਾਪਸੀ ਤੋਂ ਬਾਅਦ ਅਫਗਾਨਿਸਤਾਨ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਮੰਗਲਵਾਰ ਨੂੰ ਉੱਥੋਂ ਦੇ ਕਈ ਸੂਬਿਆਂ ਦੀ ਰਾਜਧਾਨੀ ਉੱਤੇ ਹੁਣ ਤਾਲਿਬਾਨ ਫੌਜਾਂ ਦਾ ਕਬਜ਼ਾ ਹੋ ਗਿਆ ਹੈ। ਇਸ ਦੌਰਾਨ ਉਥੇ ਰਹਿਣ ਵਾਲੇ ਭਾਰਤੀਆਂ ਲਈ ਤੀਜੀ ਵਾਰ ਮੰਗਲਵਾਰ ਨੂੰ ਸੁਰੱਖਿਆ Advisory ਜਾਰੀ ਕੀਤੀ ਗਈ ਹੈ। ਕਾਬੁਲ ਵਿੱਚ ਭਾਰਤੀ ਦੂਤਾਵਾਸ ਦੇ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਇਹ Advisory ਹਾਲ ਹੀ ਵਿੱਚ 29 ਜੂਨ ਅਤੇ 24 ਜੁਲਾਈ ਨੂੰ ਜਾਰੀ ਦੋ ਸੁਰੱਖਿਆ Advisory ਨਾਲ ਸਬੰਧਿਤ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਪਿਛਲੀਆਂ ਦੋ ਸਲਾਹਾਂ ਵਿੱਚ ਦਿੱਤੀਆਂ ਗਈਆਂ ਸਲਾਹਾਂ ਅਜੇ ਵੀ ਵੈਧ ਹਨ ਅਤੇ ਸਾਰੇ ਭਾਰਤੀਆਂ ਨੂੰ ਉਹ ਸਾਰੇ ਜ਼ਰੂਰੀ ਕਦਮ ਚੁੱਕਣ ਦੀ ਸਲਾਹ ਦਿੱਤੀ ਜਾਂਦੀ ਹੈ ਜੋ ਉਨ੍ਹਾਂ ਦੋ ਸੁਰੱਖਿਆ Advisory ਵਿੱਚ ਕਹੇ ਗਏ ਹਨ।
Security Advisory for Indian Nationals in Afghanistan@MEAIndia pic.twitter.com/yB13DRpkgT
— India in Afghanistan (@IndianEmbKabul) August 10, 2021
ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਅਫਗਾਨਿਸਤਾਨ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਭਾਰੀ ਹਿੰਸਾ ਦੇ ਮੱਦੇਨਜ਼ਰ, ਬਹੁਤ ਸਾਰੇ ਸੂਬਿਆਂ ਅਤੇ ਸ਼ਹਿਰਾਂ ਵਿੱਚ ਵਪਾਰਕ ਉਡਾਣਾਂ ਰੋਕ ਦਿੱਤੀਆਂ ਗਈਆਂ ਹਨ। ਅਫਗਾਨਿਸਤਾਨ ਵਿੱਚ ਆਉਣ ਵਾਲੇ, ਕੰਮ ਕਰਨ ਵਾਲੇ ਅਤੇ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਜਿੱਥੇ ਵੀ ਹਨ ਓਥੋਂ ਵਪਾਰਕ ਉਡਾਣਾਂ ਸਬੰਧੀ ਆਪਣੇ ਆਪ ਨੂੰ ਅਪਡੇਟ ਰੱਖਣ। ਜੇ ਇਹ ਬੰਦ ਹੁੰਦੀਆਂ ਹਨ, ਤਾਂ ਉਨ੍ਹਾਂ ਨੂੰ ਤੁਰੰਤ ਵਾਪਸੀ ਦੀ ਤਿਆਰੀ ਕਰਨੀ ਚਾਹੀਦੀ ਹੈ। Advisory ‘ਚ ਅੱਗੇ ਕਿਹਾ ਗਿਆ ਹੈ ਕਿ ਅਫਗਾਨਿਸਤਾਨ ਵਿੱਚ ਕੰਮ ਕਰ ਰਹੀਆਂ ਕੰਪਨੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਭਾਰਤੀ ਕਰਮਚਾਰੀਆਂ ਨੂੰ ਹਵਾਈ ਸੇਵਾਵਾਂ ਦੇ ਬੰਦ ਹੋਣ ਤੋਂ ਪਹਿਲਾਂ ਅਫਗਾਨਿਸਤਾਨ ਵਿੱਚ ਪ੍ਰੋਜੈਕਟ ਸਾਈਟਾਂ ਤੋਂ ਬਾਹਰ ਕੱਢ ਲੈਣ। ਇਸਦੇ ਨਾਲ ਹੀ, ਅਫਗਾਨਿਸਤਾਨ ਜਾਂ ਵਿਦੇਸ਼ੀ ਕੰਪਨੀਆਂ ਲਈ ਕੰਮ ਕਰ ਰਹੇ ਭਾਰਤੀ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਮਾਲਕਾਂ ਨੂੰ ਭਾਰਤ ਜਾਣ ਦੀ ਵਿਵਸਥਾ ਕਰਨ ਦੀ ਬੇਨਤੀ ਕਰਨ।