[gtranslate]

Commonwealth Games 2022 : ਭਾਰਤ ਨੇ ਰਾਸ਼ਟਰਮੰਡਲ ਖੇਡਾਂ ਲਈ ਹਾਕੀ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਸਿੰਘ ਕਰੇਂਗਾ ਕਪਤਾਨੀ

indian hockey team commonwealth games 2022

ਭਾਰਤ ਨੇ ਬਰਮਿੰਘਮ ਵਿੱਚ 29 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ (Commonwealth Games 2022) ਲਈ ਹਾਕੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਅਗਵਾਈ ਮਨਪ੍ਰੀਤ ਸਿੰਘ ਕਰਨਗੇ, ਜਦਕਿ ਹਰਮਨਪ੍ਰੀਤ ਸਿੰਘ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਇੰਗਲੈਂਡ, ਕੈਨੇਡਾ, ਵੇਲਜ਼ ਅਤੇ ਘਾਨਾ ਦੇ ਨਾਲ ਪੂਲ ਬੀ ਵਿੱਚ ਰੱਖਿਆ ਗਿਆ ਭਾਰਤ 31 ਜੁਲਾਈ ਨੂੰ ਘਾਨਾ ਖ਼ਿਲਾਫ਼ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ।

ਟੂਰਨਾਮੈਂਟ ਲਈ 18 ਮੈਂਬਰੀ ਟੀਮ ਦੇ ਕਪਤਾਨ ਵਜੋਂ ਮਨਪ੍ਰੀਤ ਦੀ ਵਾਪਸੀ ਭਾਰਤ ਨੂੰ 2020 ਟੋਕੀਓ ਓਲੰਪਿਕ ਖੇਡਾਂ ਦੇ ਜਾਦੂ ਨੂੰ ਮੁੜ ਸੁਰਜੀਤ ਕਰਨ ਦੇ ਯੋਗ ਬਣਾਵੇਗੀ, ਜਿੱਥੇ ਉਨ੍ਹਾਂ ਨੇ ਚਾਰ ਦਹਾਕਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਕਾਂਸੀ ਦਾ ਤਗਮਾ ਜਿੱਤਿਆ ਸੀ। ਜਦਕਿ, ਉਪ-ਕਪਤਾਨ ਹਰਮਨਪ੍ਰੀਤ ਸਿੰਘ FIH ਪ੍ਰੋ ਲੀਗ ਦੇ ਸਭ ਤੋਂ ਵੱਧ ਗੋਲ ਕਰਨ ਵਾਲੇ ਖਿਡਾਰੀ ਸਨ, ਇਸ ਲਈ ਭਾਰਤ ਬਰਮਿੰਘਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਕਰ ਸਕਦਾ ਹੈ।

ਟੀਮ ਵਿੱਚ ਤਜਰਬੇਕਾਰ ਗੋਲਕੀਪਰ ਪੀਆਰ ਸ੍ਰੀਜੇਸ਼ ਅਤੇ ਕ੍ਰਿਸ਼ਨ ਬੀ ਪਾਠਕ ਸ਼ਾਮਲ ਹਨ, ਜੋ ਸੱਟ ਤੋਂ ਬਾਅਦ ਟੀਮ ਵਿੱਚ ਵਾਪਸੀ ਕਰ ਰਹੇ ਹਨ। ਡਿਫੈਂਡਰ ਵਰੁਣ ਕੁਮਾਰ, ਸੁਰਿੰਦਰ ਕੁਮਾਰ, ਹਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਜੁਗਰਾਜ ਸਿੰਘ ਅਤੇ ਜਰਮਨਪ੍ਰੀਤ ਸਿੰਘ ਨੂੰ ਟੀਮ ਵਿੱਚ ਰੱਖਿਆ ਗਿਆ ਹੈ। ਮਿਡਫੀਲਡ ਵਿੱਚ ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਵਿਵੇਕ ਸਾਗਰ ਪ੍ਰਸਾਦ, ਸ਼ਮਸ਼ੇਰ ਸਿੰਘ, ਅਕਾਸ਼ਦੀਪ ਸਿੰਘ ਅਤੇ ਨੀਲਕੰਤ ਸ਼ਰਮਾ ਦਾ ਤਜਰਬਾ ਸ਼ਾਮਿਲ ਹੈ, ਜਦਕਿ ਤਜਰਬੇਕਾਰ ਸਟਰਾਈਕਰ ਮਨਦੀਪ ਸਿੰਘ, ਲਲਿਤ ਕੁਮਾਰ ਉਪਾਧਿਆਏ, ਗੁਰਜੰਟ ਸਿੰਘ ਅਤੇ ਅਭਿਸ਼ੇਕ ਹਮਲੇ ਦੀ ਅਗਵਾਈ ਕਰਨਗੇ।

Leave a Reply

Your email address will not be published. Required fields are marked *