[gtranslate]

ਏਸ਼ੀਅਨ ਚੈਂਪੀਅਨਸ ਟਰਾਫੀ ‘ਚ ਭਾਰਤ ਨੇ ਪਾਕਿਸਤਾਨ ਨੂੰ 3-1 ਨਾਲ ਦਿੱਤੀ ਮਾਤ, ਹਰਮਨਪ੍ਰੀਤ ਨੇ ਕੀਤੇ ਦੋ ਗੋਲ

indian hockey team defeating pakistan

ਮੈਦਾਨ ਅਤੇ ਖੇਡ ਭਾਵੇਂ ਕੋਈ ਵੀ ਹੋਵੇ, ਜਦੋਂ ਵੀ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੁੰਦੇ ਹਨ ਤਾਂ ਰੋਮਾਂਚ ਸਿਖਰਾਂ ‘ਤੇ ਹੁੰਦਾ ਹੈ। ਸ਼ੁੱਕਰਵਾਰ ਨੂੰ ਢਾਕਾ ‘ਚ ਵੀ ਅਜਿਹਾ ਹੀ ਕੁੱਝ ਦੇਖਣ ਨੂੰ ਮਿਲਿਆ ਹੈ। ਏਸ਼ਿਆਈ ਹਾਕੀ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਪੁਰਾਣੇ ਵਿਰੋਧੀ ਪਾਕਿਸਤਾਨ ਨੂੰ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ ਦੂਜੀ ਜਿੱਤ ਦਰਜ ਕੀਤੀ ਹੈ। ਓਲੰਪਿਕ ਕਾਂਸੀ ਤਮਗਾ ਜੇਤੂ ਟੀਮ ਨੇ ਗੁਆਂਢੀ ਦੇਸ਼ ਨੂੰ 3-1 ਨਾਲ ਹਰਾਇਆ ਹੈ।

ਭਾਰਤ ਲਈ ਹਰਮਨਪ੍ਰੀਤ ਸਿੰਘ ਨੇ ਦੋ ਅਤੇ ਅਕਾਸ਼ਦੀਪ ਸਿੰਘ ਨੇ ਇੱਕ ਗੋਲ ਕੀਤਾ। ਭਾਰਤੀ ਗੋਲਕੀਪਰ ਸੂਰਜ ਕਰਕਰੇ ਨੇ ਸ਼ਾਨਦਾਰ ਖੇਡ ਦਿਖਾਈ ਅਤੇ ਮੈਚ ਵਿੱਚ ਕਈ ਸ਼ਾਨਦਾਰ ਸੇਵ (ਗੋਲ ਬਚਾਏ) ਕੀਤੇ।

Leave a Reply

Your email address will not be published. Required fields are marked *