ਡੋਨਾਲਡ ਟਰੰਪ ਨੇ ਅਮਰੀਕਾ ਦਾ ਰਾਸ਼ਟਰਪਤੀ ਬਣਦੇ ਹੀ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਬੁੱਧਵਾਰ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਜਹਾਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ ਹੈ। ਡਿਪੋਰਟ ਹੋਣ ਤੋਂ ਬਾਅਦ ਅਮਰੀਕਾ ਤੋਂ ਆਉਣ ਵਾਲੇ ਭਾਰਤੀਆਂ ਦੀਆਂ ਫਲਾਈਟਾਂ ਨੂੰ ਸਿੱਧੇ ਐਵੀਏਸ਼ਨ ਕਲੱਬ ‘ਚ ਉਤਾਰਿਆ ਜਾ ਰਿਹਾ ਹੈ। ਇੱਥੇ ਅਮਰੀਕਾ ਤੋਂ ਆਉਣ ਵਾਲੇ ਅਧਿਕਾਰੀਆਂ ਅਤੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਇਸ ਤਰ੍ਹਾਂ ਗੈਰ-ਕਾਨੂੰਨੀ ਢੰਗ ਨਾਲ ਜਾਣ ਵਾਲੇ ਲੋਕਾਂ ਨੂੰ ਰੋਕਣ ਬਾਰੇ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਡਿਪੋਰਟ ਹੋਣ ਤੋਂ ਬਾਅਦ ਆਉਣ ਵਾਲੇ ਸਾਰੇ ਲੋਕਾਂ ਨੂੰ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰ ਭੇਜਿਆ ਜਾਵੇਗਾ।