ਦੇਸ਼ ਭਰ ਦੀਆਂ 20 ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਵਿੱਚ ਇੰਡੀਗੋ ਏਅਰਲਾਈਨਜ਼ ਦੀਆਂ 10 ਅਤੇ ਵਿਸਤਾਰਾ ਦੀਆਂ 10 ਉਡਾਣਾਂ ਸ਼ਾਮਿਲ ਹਨ। ਜਿਨ੍ਹਾਂ ਜਹਾਜ਼ਾਂ ‘ਤੇ ਬੰਬ ਦੀ ਧਮਕੀ ਮਿਲੀ ਹੈ, ਉਨ੍ਹਾਂ ‘ਚੋਂ ਜ਼ਿਆਦਾਤਰ ਅੰਤਰਰਾਸ਼ਟਰੀ ਹਨ। ਪਿਛਲੇ ਇੱਕ ਹਫ਼ਤੇ ਵਿੱਚ, ਭਾਰਤੀ ਏਅਰਲਾਈਨਜ਼ ਦੁਆਰਾ ਸੰਚਾਲਿਤ 100 ਤੋਂ ਵੱਧ ਉਡਾਣਾਂ ਨੂੰ ਬੰਬ ਨਾਮ ਉਡਾਉਣ ਦੀ ਧਮਕੀ ਮਿਲੀ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੇ ਕਿਹਾ ਸੀ ਕਿ ਬੰਬ ਦੀਆਂ ਧਮਕੀਆਂ ਅਫਵਾਹਾਂ ਹੋ ਸਕਦੀਆਂ ਹਨ, ਪਰ ਅਜਿਹੀਆਂ ਗੱਲਾਂ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਇਸ ਦੌਰਾਨ, ਸਰਕਾਰ ਏਅਰਲਾਈਨਾਂ ਨੂੰ ਬੰਬ ਦੀਆਂ ਧਮਕੀਆਂ ਨਾਲ ਨਜਿੱਠਣ ਲਈ ਵਿਧਾਨਿਕ ਕਾਰਵਾਈ ਦੀ ਯੋਜਨਾ ਬਣਾ ਰਹੀ ਹੈ, ਜਿਸ ਵਿੱਚ ਅਜਿਹੀਆਂ ਧਮਕੀਆਂ ਦੇਣ ਵਾਲਿਆਂ ਨੂੰ ਨੋ-ਫਲਾਈ ਸੂਚੀ ਵਿੱਚ ਸ਼ਾਮਿਲ ਕਰਨਾ ਸ਼ਾਮਿਲ ਹੈ।