ਭਲਕੇ ਯਾਨੀ 20 ਅਪ੍ਰੈਲ ਨੂੰ ਦਿੱਲੀ ਕੈਪੀਟਲਸ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡੇ ਜਾਣ ਵਾਲੇ ਮੈਚ ‘ਤੇ ਕੋਰੋਨਾ ਦੀ ਮਾਰ ਪਈ ਹੈ। ਦਰਅਸਲ, ਮਿਸ਼ੇਲ ਮਾਰਸ਼ ਸਮੇਤ ਦਿੱਲੀ ਕੈਪੀਟਲਸ ਦੀ ਟੀਮ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਪੰਜ ਮਾਮਲੇ ਸਾਹਮਣੇ ਆਏ ਹਨ। ਅਜਿਹੇ ‘ਚ ਹੁਣ ਇਸ ਮੈਚ ਦਾ ਸਥਾਨ ਬਦਲਿਆ ਗਿਆ ਹੈ। ਪਹਿਲਾਂ ਦੇ ਪ੍ਰੋਗਰਾਮ ਮੁਤਾਬਿਕ ਦਿੱਲੀ ਅਤੇ ਪੰਜਾਬ ਵਿਚਾਲੇ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਜਾਣਾ ਸੀ ਪਰ ਹੁਣ ਇਹ ਮੈਚ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਕ੍ਰਿਕਟ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
