ਅੱਜ IPL 2022 ਦਾ 49ਵਾਂ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਪੁਣੇ ਦੇ ਐਮਸੀਏ ਸਟੇਡੀਅਮ ‘ਚ ਹੋਵੇਗਾ। ਐੱਮਐੱਸ ਧੋਨੀ ਦੀ ਕਪਤਾਨੀ ‘ਚ ਜਿੱਤ ਦੀ ਲੀਹ ‘ਤੇ ਵਾਪਸੀ ਕਰਨ ਵਾਲੀ ਸੀਐੱਸਕੇ ਦੀ ਟੀਮ ਇਸ ਮੈਚ ‘ਚ ਜਿੱਤ ਦੇ ਇਰਾਦੇ ਨਾਲ ਉਤਰੇਗੀ। ਦੂਜੇ ਪਾਸੇ ਲਗਾਤਾਰ ਤਿੰਨ ਮੈਚ ਹਾਰਨ ਤੋਂ ਬਾਅਦ ਆਰਸੀਬੀ ਦੀ ਟੀਮ ਆਖਰੀ ਚਾਰ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਾਕਤ ਲਗਾਵੇਗੀ। ਫਾਫ ਡੂ ਪਲੇਸਿਸ ਦੀ ਟੀਮ ਲਈ ਪਲੇਆਫ ‘ਚ ਬਣੇ ਰਹਿਣ ਲਈ ਇਹ ਮੈਚ ਬਹੁਤ ਮਹੱਤਵਪੂਰਨ ਹੈ।
