ਆਈਪੀਐਲ ਦੇ 50ਵੇਂ ਲੀਗ ਮੈਚ ਵਿੱਚ ਅੱਜ ਦਿੱਲੀ ਕੈਪੀਟਲਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਦੀਆਂ ਟੀਮਾਂ ਇੱਕ ਦੂਜੇ ਨਾਲ ਭਿੜਨਗੀਆਂ। ਦੋਵੇਂ ਟੀਮਾਂ ਮੌਜੂਦਾ ਸੀਜ਼ਨ ‘ਚ ਪਹਿਲੀ ਵਾਰ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਟੀਮਾਂ ਵਿਚਾਲੇ ਮੈਚ ਰੋਮਾਂਚਕ ਹੋਣ ਦੀ ਉਮੀਦ ਹੈ। ਹਾਲਾਂਕਿ ਹੈਦਰਾਬਾਦ ਨੂੰ ਪਿਛਲੇ ਦੋ ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਦਕਿ ਦਿੱਲੀ ਨੂੰ ਆਪਣੇ ਪਿਛਲੇ ਮੈਚ ‘ਚ ਲਖਨਊ ਸੁਪਰ ਜਾਇੰਟਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਦਕਿ ਹੈਦਰਾਬਾਦ ਨੂੰ ਗੁਜਰਾਤ ਟਾਈਟਨਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਅੰਕੜਿਆਂ ਦੀ ਗੱਲ ਕਰੀਏ ਤਾਂ ਹੁਣ ਤੱਕ ਦੋਵੇਂ ਟੀਮਾਂ 20 ਮੈਚਾਂ ਵਿੱਚ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਸ ਵਿੱਚ ਹੈਦਰਾਬਾਦ ਨੇ 11 ਵਿੱਚ ਜਿੱਤ ਦਰਜ ਕੀਤੀ ਹੈ, ਜਦਕਿ ਦਿੱਲੀ ਨੇ 9 ਵਿੱਚ ਜਿੱਤ ਦਰਜ ਕੀਤੀ ਹੈ।