ਇਸ ਸੀਜ਼ਨ ਦਾ 63ਵਾਂ ਲੀਗ ਮੈਚ ਲਖਨਊ ਸੁਪਰ ਜਾਇੰਟਸ (LSG) ਅਤੇ ਮੁੰਬਈ ਇੰਡੀਅਨਜ਼ (MI) ਵਿਚਾਲੇ ਖੇਡਿਆ ਜਾਵੇਗਾ। ਪਲੇਆਫ ‘ਚ ਆਪਣੀ ਜਗ੍ਹਾ ਪੱਕੀ ਕਰਨ ਦੇ ਨਜ਼ਰੀਏ ਤੋਂ ਦੋਵਾਂ ਟੀਮਾਂ ਲਈ ਇਹ ਬਹੁਤ ਮੈਚ ਮਹੱਤਵਪੂਰਨ ਮੈਚ ਹੈ। ਲਖਨਊ ਦੀ ਟੀਮ ਇਸ ਸਮੇਂ 13 ਅੰਕਾਂ ਨਾਲ ਅੰਕ ਸੂਚੀ ਵਿੱਚ ਚੌਥੇ ਸਥਾਨ ‘ਤੇ ਹੈ ਜਦਕਿ ਮੁੰਬਈ ਇੰਡੀਅਨਜ਼ 14 ਅੰਕਾਂ ਨਾਲ ਤੀਜੇ ਸਥਾਨ ‘ਤੇ ਹੈ। ਲਖਨਊ ਸੁਪਰ ਜਾਇੰਟਸ ਨੇ ਆਪਣੇ ਪਿਛਲੇ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਦੂਜੇ ਪਾਸੇ ਮੁੰਬਈ ਇੰਡੀਅਨਜ਼ ਦਾ ਪਿਛਲੇ 5 ਮੈਚਾਂ ‘ਚ ਕਾਫੀ ਚੰਗਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ। ਸੀਜ਼ਨ ਦੇ ਦੂਜੇ ਹਾਫ ‘ਚ ਸੂਰਿਆਕੁਮਾਰ ਯਾਦਵ ਦੀ ਫਾਰਮ ਸ਼ਾਨਦਾਰ ਰਹੀ ਹੈ।
IPL ‘ਚ ਹੁਣ ਤੱਕ ਲਖਨਊ ਸੁਪਰ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਦੋ ਵਾਰ ਆਹਮੋ-ਸਾਹਮਣੇ ਹੋ ਚੁੱਕੇ ਹਨ। ਇਨ੍ਹਾਂ ਦੋਵਾਂ ਮੈਚਾਂ ਵਿੱਚ ਲਖਨਊ ਦੀ ਟੀਮ ਨੇ ਜਿੱਤ ਦਰਜ ਕੀਤੀ ਹੈ। ਇਸ ਸੀਜ਼ਨ ‘ਚ ਪਹਿਲੀ ਵਾਰ ਦੋਵੇਂ ਟੀਮਾਂ ਦਾ ਮੁਕਾਬਲਾ ਦੇਖਣ ਨੂੰ ਮਿਲੇਗਾ।