IPL 2023 ‘ਚ ਅੱਜ (28 ਅਪ੍ਰੈਲ) ਪੰਜਾਬ ਕਿੰਗਜ਼ ਦੇ ਸਾਹਮਣੇ ਲਖਨਊ ਸੁਪਰ ਜਾਇੰਟਸ ਦੀ ਚੁਣੌਤੀ ਹੋਵੇਗੀ। ਦੋਵਾਂ ਵਿਚਾਲੇ ਇਹ ਮੈਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਇਸ ਸੀਜ਼ਨ ‘ਚ ਦੋਵਾਂ ਟੀਮਾਂ ਦੀ ਇਹ ਦੂਜੀ ਟੱਕਰ ਹੈ। ਇਸ ਤੋਂ ਪਹਿਲਾਂ ਪੰਜਾਬ ਕਿੰਗਜ਼ ਨੇ ਲਖਨਊ ਨੂੰ ਉਸ ਦੇ ਘਰੇਲੂ ਮੈਦਾਨ ‘ਤੇ 2 ਵਿਕਟਾਂ ਨਾਲ ਹਰਾਇਆ ਸੀ। ਇਸ ਦੇ ਨਾਲ ਹੀ ਆਈਪੀਐਲ ਵਿੱਚ ਦੋਵਾਂ ਵਿਚਾਲੇ ਕਿੰਨੇ ਮੈਚ ਖੇਡੇ ਗਏ ਹਨ ਅਤੇ ਕਿਹੜੀ ਟੀਮ ਨੇ ਕਿੰਨੀਆਂ ਜਿੱਤਾਂ ਹਾਸਿਲ ਕੀਤੀਆਂ ਹਨ, ਆਓ ਜਾਣਦੇ ਹਾਂ।
ਆਈਪੀਐਲ ਵਿੱਚ ਹੁਣ ਤੱਕ ਲਖਨਊ ਸੁਪਰ ਜਾਇੰਟਸ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਸਿਰਫ਼ ਦੋ ਵਾਰ ਹੀ ਆਹਮੋ-ਸਾਹਮਣੇ ਹੋਈਆਂ ਹਨ, ਜਿਸ ਵਿੱਚ ਦੋਵੇਂ ਟੀਮਾਂ 1-1 ਵਾਰ ਜਿੱਤੀਆਂ ਹਨ। ਆਈਪੀਐਲ ਵਿੱਚ ਦੋਵਾਂ ਵਿਚਾਲੇ ਪਹਿਲਾ ਮੈਚ ਪਿਛਲੇ ਸੀਜ਼ਨ ਯਾਨੀ 2022 ਵਿੱਚ ਖੇਡਿਆ ਗਿਆ ਸੀ, ਜਿਸ ਵਿੱਚ ਲਖਨਊ ਸੁਪਰ ਜਾਇੰਟਸ ਨੇ 20 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਇਹ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਗਿਆ ਸੀ ਅਤੇ ਇਸ ਸੀਜ਼ਨ ਵਿੱਚ ਖੇਡੇ ਗਏ ਮੈਚ ਵਿੱਚ ਪੰਜਾਬ ਕਿੰਗਜ਼ ਨੇ 2 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ ਸੀ।