ਇਸ ਸੀਜ਼ਨ ਦਾ 62ਵਾਂ ਲੀਗ ਮੈਚ ਸੋਮਵਾਰ ਨੂੰ ਗੁਜਰਾਤ ਟਾਈਟਨਸ (GT) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਾਲੇ ਖੇਡਿਆ ਜਾਵੇਗਾ। ਪਲੇਆਫ ‘ਚ ਆਪਣੀ ਜਗ੍ਹਾ ਪੱਕੀ ਕਰਨ ਦੇ ਨਜ਼ਰੀਏ ਤੋਂ ਮੌਜੂਦਾ ਚੈਂਪੀਅਨ ਗੁਜਰਾਤ ਲਈ ਇਹ ਮੈਚ ਕਾਫੀ ਅਹਿਮ ਮੰਨਿਆ ਜਾ ਸਕਦਾ ਹੈ। ਹਾਰਦਿਕ ਪਾਂਡਿਆ ਦੀ ਕਪਤਾਨੀ ਵਿੱਚ ਹੁਣ ਤੱਕ ਗੁਜਰਾਤ ਨੇ 12 ਮੈਚ ਖੇਡੇ ਹਨ ਅਤੇ 8 ਵਿੱਚ ਜਿੱਤ ਦਰਜ ਕੀਤੀ ਹੈ। 16 ਅੰਕਾਂ ਦੇ ਨਾਲ, ਟੀਮ ਇਸ ਸਮੇਂ ਅੰਕ ਸੂਚੀ ਵਿੱਚ ਪਹਿਲੇ ਸਥਾਨ ‘ਤੇ ਕਾਬਜ਼ ਹੈ।
ਸਨਰਾਈਜ਼ਰਸ ਹੈਦਰਾਬਾਦ ਦੀ ਗੱਲ ਕਰੀਏ ਤਾਂ ਇਹ ਸੀਜ਼ਨ ਉਨ੍ਹਾਂ ਲਈ ਹੁਣ ਤੱਕ ਬਹੁਤ ਖਰਾਬ ਰਿਹਾ ਹੈ। 11 ਮੈਚ ਖੇਡਣ ਤੋਂ ਬਾਅਦ ਹੈਦਰਾਬਾਦ ਨੇ ਹੁਣ ਤੱਕ ਸਿਰਫ 4 ਵਿੱਚ ਜਿੱਤ ਦਰਜ ਕੀਤੀ ਹੈ ਅਤੇ ਜੇਕਰ ਉਹ ਇੱਕ ਹੋਰ ਮੈਚ ਹਾਰ ਜਾਂਦੀ ਹੈ ਤਾਂ ਉਹ ਪਲੇਆਫ ਵਿੱਚ ਪਹੁੰਚਣ ਦੀ ਦੌੜ ਤੋਂ ਬਾਹਰ ਹੋ ਜਾਵੇਗੀ। ਹੈਦਰਾਬਾਦ ਨੂੰ ਲਖਨਊ ਖਿਲਾਫ ਆਪਣੇ ਆਖਰੀ ਮੈਚ ‘ਚ 7 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਗੁਜਰਾਤ ਟਾਈਟਨਸ ਅਤੇ ਸਨਰਾਈਜ਼ਰਸ ਹੈਦਰਾਬਾਦ ਆਈਪੀਐਲ ਵਿੱਚ ਹੁਣ ਤੱਕ ਸਿਰਫ਼ ਦੋ ਵਾਰ ਹੀ ਆਹਮੋ-ਸਾਹਮਣੇ ਹੋਏ ਹਨ। ਦੋਵੇਂ ਟੀਮਾਂ 1-1 ਵਾਰ ਮੈਚ ਜਿੱਤ ਚੁੱਕੀਆਂ ਹਨ। ਇਸ ਸੀਜ਼ਨ ‘ਚ ਦੋਵਾਂ ਟੀਮਾਂ ਵਿਚਾਲੇ ਇਹ ਪਹਿਲਾ ਮੁਕਾਬਲਾ ਹੋਵੇਗਾ।