ਪੰਜਾਬ ਵਿੱਚ ਪੁਲਿਸ ਦੀ ਕਮਾਨ ਹੁਣ ਸਿਧਾਰਥ ਚਟੋਪਾਧਿਆਏ ਦੇ ਹੱਥਾਂ ਵਿੱਚ ਹੋਵੇਗੀ। ਸੂਬਾ ਸਰਕਾਰ ਨੇ ਆਈਪੀਐਸ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਥਾਂ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਹੈ। ਇਕਬਾਲ ਪ੍ਰੀਤ ਸਹੋਤਾ ਦੀ ਥਾਂ ‘ਤੇ ਚਟੋਪਾਧਿਆਏ ਪੰਜਾਬ ਪੁਲਿਸ ਦੇ ਡੀਜੀਪੀ ਵਜੋਂ ਅਹੁਦਾ ਸੰਭਾਲਣਗੇ ਜਦੋਂ ਤੱਕ ਯੂਪੀਐਸਸੀ ਪੈਨਲ ਨਾਵਾਂ ਨੂੰ ਅੰਤਿਮ ਰੂਪ ਨਹੀਂ ਦੇ ਦਿੰਦਾ।
1986 ਬੈਚ ਦੇ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਡੀਜੀਪੀ ਬਣਨ ਤੋਂ ਬਾਅਦ ਵੀ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਦੇ ਅਹੁਦੇ ‘ਤੇ ਬਣੇ ਰਹਿਣਗੇ। ਸਿਧਾਰਥ ਚਟੋਪਾਧਿਆਏ ਨੂੰ ਨਵਜੋਤ ਸਿੰਘ ਸਿੱਧੂ ਦਾ ਸਮਰਥਨ ਵੀ ਹਾਸਿਲ ਹੈ। ਦੱਸ ਦੇਈਏ ਕਿ ਸਹੋਤਾ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ ਅਤੇ ਪੰਜਾਬ ਕਾਂਗਰਸ ਕਮੇਟੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਬਾਅ ਦੇ ਬਾਵਜੂਦ ਉਹ ਅਹੁਦੇ ‘ਤੇ ਬਣੇ ਰਹੇ ਸਨ। ਸਹੋਤਾ ਹੁਣ ਜਲੰਧਰ ਵਿੱਚ ਪੰਜਾਬ ਆਰਮਡ ਪੁਲਿਸ ਦੇ ਡੀਜੀਪੀ ਵਜੋਂ ਅਹੁਦਾ ਸੰਭਾਲਣਗੇ।