ਈਰਾਨ ‘ਚ 22 ਸਾਲਾ ਮਹਿਲਾ ਮਾਹਸਾ ਅਮੀਨੀ ਦੀ ਮੌਤ ਤੋਂ ਬਾਅਦ ਹਿਜਾਬ ਨੂੰ ਲੈ ਕੇ ਵਿਵਾਦ ਤੇਜ਼ ਹੋ ਗਿਆ ਹੈ। ਅਮੀਨੀ ਨੂੰ ਨੈਤਿਕ ਪੁਲਿਸ ਨੇ ਹਿਜਾਬ ਨਾ ਪਾਉਣ ਕਾਰਨ ਹਿਰਾਸਤ ਵਿੱਚ ਲਿਆ ਸੀ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਸੀ। ਸੋਸ਼ਲ ਮੀਡੀਆ ‘ਤੇ ਕੀਤੀਆਂ ਗਈਆਂ ਕਈ ਪੋਸਟਾਂ ‘ਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਹਿਜਾਬ ਨਾ ਪਾਉਣ ਕਾਰਨ ਅਮੀਨੀ ‘ਤੇ ਸਰੀਰਕ ਤੌਰ ‘ਤੇ ਤਸ਼ੱਦਦ ਕੀਤਾ ਗਿਆ ਸੀ, ਜਿਸ ਕਾਰਨ ਸਿਰ ‘ਤੇ ਸੱਟ ਲੱਗਣ ਕਾਰਨ ਹਸਪਤਾਲ ‘ਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਹਾਲਾਂਕਿ ਮੀਡੀਆ ਏਜੰਸੀਆਂ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਈਰਾਨੀ ਪੁਲਿਸ ਨੇ ਅਮੀਨੀ ਦੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਪੁਲਿਸ ਮੁਤਾਬਿਕ ਅਮੀਨੀ ਨੂੰ ਹਿਰਾਸਤ ‘ਚ ਲਾਏ ਜਾਣ ਮਗਰੋਂ ਉਹ ਬੀਮਾਰ ਹੋ ਗਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਕੁੱਝ ਰਿਪੋਰਟਾਂ ‘ਚ ਕਿਹਾ ਜਾ ਰਿਹਾ ਹੈ ਕਿ ਅਮੀਨੀ ਨੂੰ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਉਹ ਕੋਮਾ ‘ਚ ਚਲੀ ਗਈ ਸੀ ਅਤੇ ਉਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਵੀਡੀਓ ਦੇ ਮੁਤਾਬਿਕ, ਮਾਹਸਾ ਅਮੀਨੀ ਦੀ ਮੌਤ ਤੋਂ ਬਾਅਦ ਕਈ ਔਰਤਾਂ ਨੇ ਹਿਜਾਬ ਉਤਾਰ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।