ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਜ ਵੱਡਾ ਹਾਦਸਾ ਵਾਪਰਿਆ ਹੈ। ਅਨੰਤਨਾਗ ਦੇ ਚੰਦਨਵਾੜੀ ਨੇੜੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ ITBP ਦੇ 6 ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ ਜਦਕਿ ਬਾਕੀ ਜਵਾਨ ਜ਼ਖਮੀ ਹੋ ਗਏ ਹਨ। ITBP ਦੇ ਇਹ ਸਾਰੇ ਜਵਾਨ ਅਮਰਨਾਥ ਯਾਤਰਾ ਦੌਰਾਨ ਤਾਇਨਾਤ ਕੀਤੇ ਗਏ ਸਨ।
ਦੱਸ ਦੇਈਏ ਕਿ ਬੱਸ ਵਿੱਚ 39 ਜਵਾਨ ਸਵਾਰ ਸਨ। ਜਿਸ ਵਿੱਚ ITBP ਦੇ 37 ਜਵਾਨ ਅਤੇ ਜੰਮੂ-ਕਸ਼ਮੀਰ ਪੁਲਿਸ ਦੇ 2 ਜਵਾਨ ਸ਼ਾਮਿਲ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਬ੍ਰੇਕ ਫੇਲ ਹੋਣ ਤੋਂ ਬਾਅਦ ਇਹ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗੀ। ਸਾਰੇ ਜਵਾਨ ਚੰਦਨਵਾੜੀ ਤੋਂ ਪਹਿਲਗਾਮ ਵੱਲ ਜਾ ਰਹੇ ਸਨ। ਇਸ ਹਾਦਸੇ ‘ਚ ਵੱਡੀ ਗਿਣਤੀ ‘ਚ ਫੌਜੀਆਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ।