ਫਿਲਮ ਅਦਾਕਾਰਾ ਜੈਕਲੀਨ ਫਰਨਾਂਡੀਜ਼ ਸੁਕੇਸ਼ ਚੰਦਰਸ਼ੇਖਰ ਵੱਲੋਂ 200 ਕਰੋੜ ਰੁਪਏ ਦੀ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਮਵਾਰ ਨੂੰ ਪਟਿਆਲਾ ਹਾਊਸ ਕੋਰਟ ਪਹੁੰਚੀ ਸੀ। ਸੋਮਵਾਰ ਨੂੰ ਧੋਖਾਧੜੀ ਦੇ ਮਾਮਲੇ ਵਿੱਚ ਸਹਿ ਮੁਲਜ਼ਮ ਜੈਕਲੀਨ ਖ਼ਿਲਾਫ਼ ਅਦਾਲਤ ਵਿੱਚ ਦੋਸ਼ ਆਇਦ ਕੀਤੇ ਜਾਣੇ ਸਨ ਪਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਬੇਨਤੀ ’ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਈਡੀ ਦੀ ਬੇਨਤੀ ‘ਤੇ ਮਾਮਲੇ ਦੀ ਸੁਣਵਾਈ 20 ਦਸੰਬਰ ਤੱਕ ਟਾਲ ਦਿੱਤੀ ਗਈ ਹੈ।
ਸੋਮਵਾਰ ਦੀ ਸੁਣਵਾਈ ਦੌਰਾਨ ਈਡੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਹ ਅੱਗੇ ਦੀ ਬਹਿਸ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਹਨ। ਇਸ ਲਈ ਅਦਾਲਤ ਨੂੰ ਕੇਸ ਦੀ ਅਗਲੀ ਸੁਣਵਾਈ ਦੀ ਤਰੀਕ ਤੈਅ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਪਟਿਆਲਾ ਹਾਊਸ ਕੋਰਟ ਦੇ ਐਡੀਸ਼ਨਲ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਈਡੀ ਦੀ ਬੇਨਤੀ ‘ਤੇ ਮਾਮਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ।