ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਸ਼ਨੀਵਾਰ ਨੂੰ ਪੰਜਾਬ ਦੇ ਮੋਹਾਲੀ ਜ਼ਿਲੇ ‘ਚ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਨਿਊ ਚੰਡੀਗੜ੍ਹ ਮੋਹਾਲੀ ਦੇ ਪਿੰਡ ਸਿਸਵਾਂ ਵਿਖੇ ਹੋਈ ਹੈ। ਪਿੰਡ ਦੇ ਮਹਿੰਦਰਾ ਬਾਗ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ ਹੈ, ਜਿੱਥੇ ਦੋਵਾਂ ਆਗੂਆਂ ਦੀ ਮੁਲਾਕਤ ਹੋਈ ਹੈ। ਦੱਸ ਦੇਈਏ ਉਪ ਰਾਸ਼ਟਰਪਤੀ ਜਗਦੀਪ ਧਨਖੜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਆਏ ਸਨ। ਇਸ ਦੌਰਾਨ ਉਪ ਰਾਸ਼ਟਰਪਤੀ ਕਰੀਬ 45 ਮਿੰਟ ਫਾਰਮ ਹਾਊਸ ‘ਤੇ ਰੁਕੇ ਅਤੇ ਕਰੀਬ 6 ਵਜੇ ਉਨ੍ਹਾਂ ਦਾ ਕਾਫਲਾ ਸਿਸਵਾਂ ਤੋਂ ਤਕਨੀਕੀ ਹਵਾਈ ਅੱਡੇ ਲਈ ਰਵਾਨਾ ਹੋਇਆ। ਇਸ ਦੌਰਾਨ ਚੰਡੀਗੜ੍ਹ ਤੋਂ ਸਿਸਵਾਂ ਨੂੰ ਜਾਂਦੀ ਸੜਕ ਬੰਦ ਰਹੀ। ਇਸ ਦੇ ਨਾਲ ਹੀ ਮੁਹਾਲੀ ਪੁਲਿਸ ਵੱਲੋਂ ਵੀ ਪਿੰਡ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
It was a pleasure to receive Hon'ble @VPIndia Sh. Jagdeep Dhankhar Ji at my residence today. pic.twitter.com/4cfV6BNihE
— Capt.Amarinder Singh (@capt_amarinder) May 20, 2023