ਬੀਤੇ ਦਿਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ ਕੀਤਾ ਗਿਆ ਸੀ ਜਿਸ ਦੇ ਵਿੱਚ ਹੁਣ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਸਵੇਰ ਤੋਂ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਲਾਰੈਂਸ ਬਿਸ਼ਨੋਈ ਗਰੁੱਪ ਨੇ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਲਿਖਿਆ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕੰਮ ਕਢਵਾ ਕੇ ਪਹਿਲਾਂ ਲਾਰਾ ਲਗਾ ਕੇ ਰੱਖਿਆ ਤੇ ਫ਼ਿਰ ਵਿਦੇਸ਼ ਭੱਜ ਗਿਆ, ਅਸੀਂ ਇਸ ਨੂੰ ਮਾਰਿਆ ਹੈ ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ।
ਪਰ ਹੁਣ ਭਗਵਾਨਪੁਰੀਆ ਜੱਗੂ ਨਾਮ ਦੇ ਅਕਾਊਂਟ ਤੋਂ ਇੱਕ ਹੋਰ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਖੁਲਾਸਾ ਕਰਦੇ ਹੋਏ ਲਾਰੈਂਸ ਬਿਸ਼ਨੋਈ ਗਰੁੱਪ ਦੀ ਉਸ ਪੋਸਟ ਨੂੰ ‘ਫੇਕ’ ਦੱਸਿਆ ਗਿਆ। ਇਸ ਵਿੱਚ ਕਿਹਾ ਗਿਆ ਕਿ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਤੇ ਹੈ ਉਹ ਇੱਕ ਸੁਰਪਰਸਟਾਰ ਪਲੇਅਰ ਸੀ। ਅਸੀਂ ਕਬੱਡੀ ਨੂੰ ਪ੍ਰਮੋਟ ਕਰਦੇ ਹਾਂ। ਕੋਈ ਵੀ ਬਿਨਾਂ ਕਿਸੇ ਗੱਲ ਤੋਂ ਫੇਕ ਨਿਊਜ਼ ਨਾ ਚੱਲੇ, ਪਹਿਲਾਂ ਇਸ ਨੂੰ ਵੈਰੀਫਾਈ ਕਰ ਲਓ। ਦੱਸ ਦੇਈਏ ਕਿ ਮੱਲੀਆਂ ਵਿੱਚ ਬੀਤੇ ਦਿਨ ਟੂਰਨਾਮੈਂਟ ਚੱਲ ਰਿਹਾ ਸੀ। ਇਸੇ ਦੌਰਾਨ ਚਾਰ-ਪੰਜ ਬਦਮਾਸ਼ਾਂ ਨੇ ਸੰਦੀਪ ਨੰਗਲ ‘ਤੇ ਫਾਇਰਿੰਗ ਕਰ ਦਿੱਤੀ ਸੀ, ਜਿਸ ਕਾਰਨ ਸੰਦੀਪ ਦੀ ਮੌਤ ਹੋ ਗਈ।