ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਬੁੱਧਵਾਰ ਸ਼ਾਮ ਨੂੰ ਤਬੀਅਤ ਵਿਗੜ ਗਈ। ਦਰਅਸਲ ਹਰਿਆਣਾ ਸਰਕਾਰ ਨੇ ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਸੀ। ਗੋਲੇ ਦੇ ਧੂੰਏਂ ਦੇ ਸੰਪਰਕ ਵਿੱਚ ਆਉਣ ਕਾਰਨ ਡੱਲੇਵਾਲ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਸਹਾਇਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਖ਼ਤਰੇ ਦੀ ਕੋਈ ਗੱਲ ਨਹੀਂ ਹੈ। ਹਾਲਾਂਕਿ ਕਿਸਾਨ ਆਗੂ ਨੂੰ ਕਦੋਂ ਛੁੱਟੀ ਮਿਲੇਗੀ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ।