ਜਗਤਾਰ ਸਿੰਘ ਹਵਾਰਾ ਨੂੰ ਸ਼ੁੱਕਰਵਾਰ ਨੂੰ ਚੰਡੀਗੜ੍ਹ ਜ਼ਿਲਾ ਅਦਾਲਤ ਨੇ 18 ਸਾਲ ਪੁਰਾਣੇ ਅਪਰਾਧਿਕ ਮਾਮਲੇ ‘ਚੋਂ ਬਰੀ ਕਰ ਦਿੱਤਾ ਹੈ। 2005 ਵਿੱਚ ਸੈਕਟਰ 17 ਦੇ ਥਾਣੇ ਵਿੱਚ ਹਵਾਰਾ ਖ਼ਿਲਾਫ਼ ਦੇਸ਼ ਧਰੋਹ, ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੁਰੱਖਿਆ ਕਾਰਨਾਂ ਕਰਕੇ ਹਵਾਰਾ ਨੂੰ ਦਿੱਲੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੇ ਅਪਰਾਧਿਕ ਕੇਸ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਚੰਡੀਗੜ੍ਹ ਵਿੱਚ ਹੋਈ ਹੈ। ਇਸ ਤੋਂ ਪਹਿਲਾਂ 22 ਨਵੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਹਵਾਰਾ ਨੂੰ ਇਸੇ ਤਰ੍ਹਾਂ ਦੇ ਇੱਕ ਅਪਰਾਧਿਕ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ। ਇਹ ਕੇਸ ਸੈਕਟਰ 36 ਥਾਣੇ ਦੀ ਪੁਲੀਸ ਨੇ ਸਾਲ 2005 ਵਿੱਚ ਦਰਜ ਕੀਤਾ ਸੀ। ਜਗਤਾਰ ਸਿੰਘ ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
![jagtar singh hawara acquitted](https://www.sadeaalaradio.co.nz/wp-content/uploads/2023/12/WhatsApp-Image-2023-12-01-at-11.23.54-PM-950x534.jpeg)