ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਕ ਹੋੋਰ ਕੇਸ ਚੋੋਂ ਹਵਾਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਜੇਲ੍ਹ ‘ਚ ਬੰਦ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ਦੀ ਸੁਣਵਾਈ ਵੀਰਵਾਰ ਨੂੰ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਹੋਈ। ਅਦਾਲਤ ਵਿੱਚ ਬਹਿਸ ਪੂਰੀ ਹੋਣ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਜਗਤਾਰ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਜਪੁਰ ਨੇ ਦੱਸਿਆ ਕਿ ਮਾਮਲਾ 1998 ਦਾ ਹੈ। ਜਗਤਾਰ ਸਿੰਘ ਹਵਾਰਾ ‘ਤੇ ਸੋਹਾਣਾ ਥਾਣੇ ‘ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦਈਏ ਕਿ ਜਗਤਾਰ ਸਿੰਘ ਹਵਾਰਾ 27 ਸਾਲਾਂ ਤੋੋਂ ਜੇਲ੍ਹ ਵਿਚ ਬੰਦ ਹਨ।