ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਵੀਰਵਾਰ ਨੂੰ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੀ ਪ੍ਰਸ਼ੰਸਾ ਕੀਤੀ ਹੈ, ਜਿਨ੍ਹਾਂ ਨੇ ਅਹੁਦਾ ਛੱਡਣ ਦਾ ਐਲਾਨ ਕੀਤਾ ਹੈ ਅਤੇ ਕਿਹਾ ਕਿ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਵਰਗੇ ਲੋਕਾਂ ਦੀ ਬਹੁਤ ਜ਼ਰੂਰਤ ਹੈ। ਅਸਲ ਵਿੱਚ ਆਰਡਰਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਅਹੁਦਾ ਛੱਡਣ ਜਾ ਰਹੇ ਹਨ ਅਤੇ 7 ਫਰਵਰੀ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦਾ ਆਖ਼ਰੀ ਦਿਨ ਹੋਵੇਗਾ। ਉਨ੍ਹਾਂ ਕਿਹਾ ਕਿ 14 ਅਕਤੂਬਰ ਨੂੰ ਦੇਸ਼ ਵਿੱਚ ਆਮ ਚੋਣਾਂ ਹੋਣੀਆਂ ਹਨ ਅਤੇ ਉਦੋਂ ਤੱਕ ਉਹ ਸੰਸਦ ਮੈਂਬਰ ਵਜੋਂ ਕੰਮ ਕਰਨਗੇ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ: ਅਨੁਭਵੀ ਕ੍ਰਿਕਟ ਕੁਮੈਂਟੇਟਰ ਵਿਜੇ ਮਰਚੈਂਟ ਨੇ ਆਪਣੇ ਕਰੀਅਰ ਦੇ ਸਿਖਰ ‘ਤੇ ਸੰਨਿਆਸ ਲੈਣ ਬਾਰੇ ਇੱਕ ਵਾਰ ਕਿਹਾ ਸੀ: ਓਦੋਂ ਜਾਓ ਜਦੋਂ ਲੋਕ ਕਹਿਣ ਕਿ ਇਹ ਕਿਉਂ ਜਾ ਰਿਹਾ ਹੈ, ਨਾ ਕਿ ਓਦੋਂ ਜਦੋਂ ਲੋਕ ਪੁੱਛਦੇ ਹੋਣ ਕਿ ਇਹ ਜਾ ਕਿਉਂ ਨਹੀਂ ਰਿਹਾ। ਮਰਚੈਂਟ ਦੇ ਬਿਆਨ ਵਾਂਗ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਆਰਡਰਨ ਨੇ ਕਿਹਾ ਕਿ ਉਹ ਅਹੁਦਾ ਛੱਡ ਰਹੇ ਹਨ। ਕਾਂਗਰਸ ਨੇਤਾ ਨੇ ਕਿਹਾ ਕਿ ਭਾਰਤੀ ਰਾਜਨੀਤੀ ‘ਚ ਉਨ੍ਹਾਂ ਵਰਗੇ ਲੋਕਾਂ ਦੀ ਜ਼ਿਆਦਾ ਲੋੜ ਹੈ।