[gtranslate]

ਗੁਰਮੀਤ ਰਾਮ ਰਹੀਮ ਦੀਆ ਵਧੀਆ ਮੁਸ਼ਕਿਲਾਂ, ਡੇਰਾ ਮੁਖੀ ਖਿਲਾਫ ਜਲੰਧਰ ਚ ਦਰਜ ਹੋਈ FIR

jalandhar police lodge fir against

ਜਲੰਧਰ ਦਿਹਾਤੀ ਪੁਲਿਸ ਨੇ ਬਲਾਤਕਾਰ ਅਤੇ ਕਤਲ ਦੇ ਇੱਕ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਏ ਰਾਮ ਰਹੀਮ ਨੇ ਆਪਣੇ ਇੱਕ ਚੈਨਲ ‘ਤੇ ਸ਼੍ਰੀ ਗੁਰੂ ਰਵਿਦਾਸ ਜੀ ਅਤੇ ਸਤਿਗੁਰੂ ਕਬੀਰ ਜੀ ਮਹਾਰਾਜ ਬਾਰੇ ਗਲਤ ਇਤਿਹਾਸ ਪੇਸ਼ ਕੀਤਾ ਹੈ।

ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਨੇ ਪਤਾਰਾ ਥਾਣੇ ‘ਚ ਗੁਰਮੀਤ ਰਾਮ ਰਹੀਮ ਖਿਲਾਫ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਗੁਰੂ ਰਵਿਦਾਸ ਅਤੇ ਸਤਿਗੁਰੂ ਕਬੀਰ ਜੀ ਬਾਰੇ ਗਲਤ ਟਿੱਪਣੀਆਂ ਕਰਕੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਰਾਮ ਰਹੀਮ ਦੇ ਖਿਲਾਫ ਧਾਰਾ 295ਏ ਦੇ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ।

ਐਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਪੁਲੀਸ ਨੇ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੱਸੀ ਤੱਲਣ ਦੀ ਸ਼ਿਕਾਇਤ ਦੇ ਨਾਲ ਉਨ੍ਹਾਂ ਵੱਲੋਂ ਕੀਤੀਆਂ ਗਲਤ ਟਿੱਪਣੀਆਂ ਦੇ ਸਬੂਤ ਵੀ ਨੱਥੀ ਕੀਤੇ ਹਨ। ਉਸ ਦੇ ਸਾਈਬਰ ਸੈੱਲ ਦੀ ਨਿਗਰਾਨੀ ਟੀਮ ਸਾਰੇ ਤੱਥਾਂ ਦੀ ਪੁਸ਼ਟੀ ਕਰ ਰਹੀ ਹੈ।

Leave a Reply

Your email address will not be published. Required fields are marked *